Friday, January 24, 2025

Chandigarh

ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਇਆ ਜਾਵੇ ਜਣੇਪਾ : ਸਿਵਲ ਸਰਜਨ

January 24, 2025 01:24 PM
SehajTimes
ਮੋਹਾਲੀ : ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਗਈ, ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ l ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਗਰਭਵਤੀ ਔਰਤਾਂ ਖ਼ਾਸਕਰ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਨਾ ਅਤੇ ਹਾਈਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਹੀ ਇਲਾਜ ਪ੍ਰਦਾਨ ਕਰਨਾ ਹੈੇ। ਸੀਨੀਅਰ  ਸਿਹਤ ਅਧਿਕਾਰੀ ਨੇ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਲਾਮਤੀ ਲਈ ਕਦੇ ਵੀ ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈਕਅੱਪ ਜ਼ਰੂਰੀ ਹਨ ਜਿਹੜੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਡਾ. ਜੈਨ ਨੇ ਆਖਿਆ ਕਿ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ।

Have something to say? Post your comment

 

More in Chandigarh

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਰਾਜਾ ਬੀਰਕਲਾਂ ਦਿੱਲੀ ਚੋਣਾਂ ਵਿੱਚ ਕਰਨਗੇ ਪ੍ਰਚਾਰ 

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ

ਬਿਜਲੀ ਦੇ ਬਿੱਲ ਹੁਣ ਪੰਜਾਬੀ ਭਾਸ਼ਾ ‘ਚ ਵੀ ਮਿਲਣਗੇ

ਏ.ਡੀ.ਸੀ. ਵੱਲੋਂ  ਮੈਸਰਜ਼ ਦ ਓਸੀ ਐਜ਼ੂਕੇਸ਼ਨ, ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਤਹਿਸੀਲਾਂ ‘ਚ 31 ਜਨਵਰੀ ਤੱਕ ਖਰਾਬ CCTV ਕੈਮਰਿਆਂ ਚਾਲੂ ਕਰਨ ਦੇ ਹੁਕਮ

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੀ-ਪਾਈਟ ਕੈਂਪ ਲਾਲੜੂ ਦੁਆਰਾ ਕਾਲਝਰਾਣੀ (ਬਠਿੰਡਾ) ਵਿਖੇ  ਨੌਜਵਾਨਾਂ ਲਈ ਸਕਿਓਰਟੀ ਗਾਰਡ ਦਾ ਕੋਰਸ 10 ਫਰਵਰੀ ਤੋਂ  20 ਅਪ੍ਰੈਲ ਤੱਕ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 24 ਜਨਵਰੀ ਨੂੰ ਲੜਕੀਆਂ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ