Friday, January 24, 2025

Chandigarh

ਏ.ਡੀ.ਸੀ. ਵੱਲੋਂ ਕਨੈਕਟ ਵਰਲਡ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ

January 24, 2025 01:58 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕਨੈਕਟ ਵਰਲਡ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। 
 
     ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਕਨੈਕਟ ਵਰਲਡ ਕੰਸਲਟੈਂਟ ਫਰਮ ਐਸ.ਸੀ.ਐਫ. ਨੰਬਰ 82, ਟੋਪ ਫਲੌਰ, ਫੇਜ 11, ਤਹਿਸੀਲ ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਅਮਿਤ ਸੋਨੀ (ਪ੍ਰੋਪਰਾਈਟਰ) ਪੁੱਤਰ ਸ੍ਰੀ ਮਹਿੰਦਰ ਸਿੰਘ ਵਾਸੀ ਮਕਾਨ ਨੰਬਰ 417, ਦਰਪਨ ਸਿਟੀ, ਰੰਧਾਵਾ ਰੋਡ, ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਨੰ: 324/ਆਈ.ਸੀ. ਮਿਤੀ 22.07.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 21-07-2024 ਨੂੰ ਖਤਮ ਹੋ ਚੁੱਕੀ ਹੈ। 
 
     ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕਨੈਕਟ ਵਰਲਡ ਕੰਸਲਟੈਂਟ ਫਰਮ ਨੂੰ ਜਾਰੀ ਲਾਇਸੰਸ ਨੰਬਰ 324/ਆਈ.ਸੀ. ਮਿਤੀ 22.07.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
 
      ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

Have something to say? Post your comment

 

More in Chandigarh

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਰਾਜਾ ਬੀਰਕਲਾਂ ਦਿੱਲੀ ਚੋਣਾਂ ਵਿੱਚ ਕਰਨਗੇ ਪ੍ਰਚਾਰ 

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ

ਬਿਜਲੀ ਦੇ ਬਿੱਲ ਹੁਣ ਪੰਜਾਬੀ ਭਾਸ਼ਾ ‘ਚ ਵੀ ਮਿਲਣਗੇ

ਏ.ਡੀ.ਸੀ. ਵੱਲੋਂ  ਮੈਸਰਜ਼ ਦ ਓਸੀ ਐਜ਼ੂਕੇਸ਼ਨ, ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਤਹਿਸੀਲਾਂ ‘ਚ 31 ਜਨਵਰੀ ਤੱਕ ਖਰਾਬ CCTV ਕੈਮਰਿਆਂ ਚਾਲੂ ਕਰਨ ਦੇ ਹੁਕਮ

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੀ-ਪਾਈਟ ਕੈਂਪ ਲਾਲੜੂ ਦੁਆਰਾ ਕਾਲਝਰਾਣੀ (ਬਠਿੰਡਾ) ਵਿਖੇ  ਨੌਜਵਾਨਾਂ ਲਈ ਸਕਿਓਰਟੀ ਗਾਰਡ ਦਾ ਕੋਰਸ 10 ਫਰਵਰੀ ਤੋਂ  20 ਅਪ੍ਰੈਲ ਤੱਕ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 24 ਜਨਵਰੀ ਨੂੰ ਲੜਕੀਆਂ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ