Friday, April 18, 2025

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 24 ਜਨਵਰੀ ਨੂੰ ਲੜਕੀਆਂ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ

January 24, 2025 02:52 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 24-01-2025, ਦਿਨ ਸ਼ੁੱਕਰਵਾਰ ਨੂੰ ਕੇਵਲ ਲੜਕੀਆਂ ਲਈ ਪਲੇਸਮੈਂਟ ਕੈਂਪ ਦਾ ਪ੍ਰਬੰਧ ਸ਼ਹੀਦ ਭਗਤ ਸਿੰਘ ਕਾਲਜ ਫਾਰ ਵੂਮੈਨ ਪਡਿਆਲਾ, ਕੁਰਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ ਤੱਕ ਹੋਵੇਗਾ। 
    ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਸਿਲਾਈ ਅਤੇ ਫੈਸ਼ਨ ਡਿਜਾਈਨਿੰਗ ਖੇਤਰ ਨਾਲ ਸਬੰਧਤ ਲੜਕੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 24-01-2025 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਮਾਂ ਜਲਪਾ ਕਿਰੀਏਸ਼ਨਜ਼, ਵਿਨਸਮ ਟੈਕਸਟਟਾਈਲ ਇੰਡਸਟਰੀਜ਼ ਲਿਮੀਟਡ, ਟਾਇਨੋਰ ਅਤੇ ਪ੍ਰੋਟਾਕ ਸੋਲਿਊਸ਼ਨਜ਼ ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਸਿਲਾਈ ਅਤੇ ਫੈਸ਼ਨ ਡਿਜ਼ਾਇਨਿੰਗ, ਟੈਲੀਕਾਲਿੰਗ ਅਤੇ ਕਸਟਮਰ ਕੇਅਰ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ 12000 ਤੋਂ 18000 ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜਿਲ੍ਹਾ ਮੋਹਾਲੀ ਹੋਵੇਗਾ। ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਿਰਫ਼ ਲੜਕੀਆਂ ਭਾਗ ਲੈ ਸਕਦੀਆਂ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ ਅਤੇ ਗਰੈਜੂਏਸ਼ਨ ਪਾਸ ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, ਰਿਜ਼ਿਊਮ ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

Have something to say? Post your comment

 

More in Chandigarh

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.