ਚੰਡੀਗੜ੍ਹ : ਦੇਸ਼ ਦੇ ਸੁਤੰਤਰਤਾ ਸੰਗ੍ਰਾਮ ਵਿਚ ਆਪਣੇ ਪ੍ਰਾਣਾ ਦੀ ਆਹੂਤੀ ਦੇਣ ਵਾਲੇ ਸ਼ਹੀਦਾਂ ਦੀ ਸਮ੍ਰਿਤੀ ਵਿਚ 30 ਜਨਵਰੀ ਨੂੰ ਸਵੇਰੇ 11 ਵਜੇ ਹਰਿਆਣਾ ਸਰਕਾਰ ਦੇ ਸਾਰੇ ਦਫਤਰਾਂ ਵਿਚ ਦੋ ਮਿੰਟ ਦਾ ਮੌਨ ਰੱਖਿਆ ਜਾਵੇਗਾ।
ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇੱਕ ਪੱਤਰ ਵਿਚ ਰਾਜ ਦੇ ਸਾਰੇ ਵਿਭਾਗ ਪ੍ਰਮੁੱਖਾਂ, ਅੰਬਾਲਾ, ਹਿਸਾਰ, ਰੋਹਤਕ, ਫਰੀਦਾਬਾਦ, ਕਰਨਾਲ ਅਤੇ ਗੁੜਗਾਂਓ ਦੇ ਡਿਵੀਜਨਲ ਕਮਿਸ਼ਨਰਾਂ, ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਬ-ਡਿਵੀਜਨਲ ਅਧਿਕਾਰੀ (ਸਿਵਲ) ਨੂੰ ਇਸ ਸਬੰਧ ਵਿਚ ਜਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।