ਚੰਡੀਗੜ੍ਹ : ਹਰਿਆਣਾ ਦੇ ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਨੇ 100 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਕੁੱਲ੍ਹ 17,516 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਇਹ ਪ੍ਰੋਜੈਕਟ ਉਧਯੋਗ ਅਤੇ ਵਣਜ, ਮੈਡੀਕਲ ਸਿੱਖਿਆ ਅਤੇ ਖੋਜ, ਸਿੰਚਾਈ ਅਤੇ ਜਲ ਸਰੋਤ ਅਤੇ ਜਨ ਸਿਹਤ ਇੰਜੀਨੀਅਰਿੰਗ ਵਿਭਾਗਾਂ ਨਾਲ ਸਬੰਧਤ ਹਨ।
ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਸਿੰਚਾਈ ਅਤੇ ਜਲ ਸਰੋਤ ਉਧਯੋਗ ਅਤੇ ਵਣਜ, ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਵਿਭਾਗਾਂ ਦੇ ਅਧਿਕਾਰੀਆਂ ਦਾ ਇੱਕ ਪੈਨਲ ਗਠਿਤ ਕਰਨ ਦੇ ਨਿਰਦੇਸ਼ ਦਿੱਤੇ। ਇਹ ਪੈਨਲ ਪੋ੍ਰਜੈਕਟਾਂ ਦੇ ਸਮੇਂ-ਸਿਰ ਪੂਰਾ ਹੋਣ ਅਤੇ ਸਮਾ-ਸੀਮਾ ਦਾ ਸਖਤੀ ਨਾਲ ਪਾਲਨ ਯਕੀਨੀ ਕਰਨ ਲਈ ਸਰਗਰਮ ਅਤੇ ਲੰਮੇ ਸਮੇਂ ਤੱਕ ਹੱਲ ਪ੍ਰਸਤਾਵਿਤ ਕਰੇਗਾ।
ਡਾ. ਵਿਵੇਕ ਜੋਸ਼ੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਲਾਪਰਵਾਹ ਠੇਕੇਦਾਰਾਂ ਖਿਲਾਫ ਕਾਰਵਾਈ ਕਰਨ ਅਤੇ ਅਜਿਹੇ ਠੇਕੇਦਾਰਾਂ ਨੂੰ ਬਲੈਕ ਲਿਸਟ ਵੀ ਕੀਤਾ ਜਾਵੇ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟਾਂ ਲਈ ਟੈਂਡਰ ਜਾਰੀ ਕਰਨ ਤੋਂ ਪਹਿਲਾਂ ਵਾਤਾਵਰਣ ਅਤੇ ਵਨ ਮੰਜੂਰੀ ਸਮੇਤ ਲੋੜਮੰਦ ਮੰਜੂਰੀ ਪ੍ਰਾਪਤ ਕੀਤੀ ਜਾਵੇ, ਤਾਂ ਜੋ ਪ੍ਰੋਜੈਕਟਾਂ ਨੂੰ ਤੈਅ ਸਮੇਂ ਸੀਮਾਂ ਅੰਦਰ ਪੂਰਾ ਕੀਤਾ ਜਾ ਸਕੇ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਬਾਢੜਾ ਵਿਧਾਨਸਭਾ ਖੇਤਰ ਦੇ 35 ਪਿੰਡਾਂ ਨੂੰ ਨਹਿਰੀ ਪੀਣ ਦੇ ਪਾਣੀ ਦੀ ਸਪਲਾਈ ਮੁੱਹਈਆ ਕਰਾਉਣ ਲਈ 100 ਕਰੋੜ ਰੁਪਏ ਦੇ ਪੋ੍ਰਜੈਕਟ ਪੂਰੇ ਹੋ ਚੁੱਕੇ ਹਨ। ਇਸੇ ਤਰ੍ਹਾਂ ਨੂੰਹ ਜ਼ਿਲ੍ਹੇ ਦੇ ਨਗੀਨਾ ਅਤੇ ਪਿਨਗਵਾਂ ਬਲਾਕ ਦੇ 52 ਪਿੰਡਾਂ ਅਤੇ 5 ਢਾਣੀਆਂ ਵਿੱਚ ਜਲ੍ਹ ਪੂਰਤੀ ਸਹੂਲਤ ਦਾ ਕੰਮ ਵੀ ਲਗਭਗ ਪੂਰਾ ਹੋਣ ਵਾਲਾ ਹੀ ਹੈ।
ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸੱਕਤਰ ਸ੍ਰੀ ਸੁਧੀਰ ਰਾਜਪਾਲ ਨੇ ਦੱਸਿਆ ਕਿ ਸੂਬੇ ਵਿੱਚ 194.30 ਕਰੋੜ ਰੁਪਏ ਦੀ ਲਾਗਤ ਨਾਲ 6 ਸਰਕਾਰੀ ਨਰਸਿੰਗ ਕਾਲਜਾਂ ਦੀ ਉਸਾਰੀ ਦਾ ਕੰਮ 31 ਮਈ, 2025 ਤੱਕ ਪੂਰਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਕਰਨਾਲ ਦੇ ਕੁਟੈਲ ਵਿੱਚ ਪੰਡਿਤ ਦੀਨ ਦਿਆਲ ਉਪਾਧਿਆਏ ਸਿਹਤ ਵਿਗਿਆਨ ਯੂਨੀਵਰਸਿਟੀ ਦਾ ਉਸਾਰੀ ਦਾ ਕੰਮ ਵੀ ਪੂਰਾ ਹੋ ਚੁੱਕਾ ਹੇੈ, ਜਦੋਂਕਿ ਮੈਡੀਕਲ ਉਪਕਰਨਾਂ ਦੀ ਖਰੀਦ ਅਤੇ ਫ਼ੈਕਲਟੀ ਅਤੇ ਹੋਰ ਕਰਮਚਾਰੀਆਂ ਦੀ ਭਰਤੀ ਦਾ ਕੰਮ ਤਰੱਕੀ ਤੇ ਹੈ। ਇਸ ਯੂਨੀਵਰਸਿਟੀ ਦਾ ਨਿਰਮਾਣ 761.51 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਜਲਦੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ, ਭਿਵਾਨੀ ਵਿੱਚ 535.55 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਵੀ ਪੂਰਾ ਹੋ ਚੁੱਕਾ ਹੈ, ਜਦੋਂਕਿ ਬਾਯੋਮੈਡੀਕਲ ਉਪਕਰਨ ਲਗਾਉਣ ਦਾ ਕੰਮ ਵੀ ਪੂਰਾ ਹੋ ਚੁੱਕਾ ਹੈ ਅਤੇ ਇਸ ਸਾਲ ਮਾਰਚ ਤੱਕ ਪ੍ਰੋਜੈਕਟ ਪੂਰਾ ਹੋਣ ਦੀ ਸੰਭਾਵਨਾਂ ਹੈ। ਫ਼ੈਕਲਟੀ ਅਤੇ ਸਟਾਫ਼ ਦੀ ਭਰਤੀ ਦਾ ਕੰਮ ਵੀ ਤਰੱਕੀ ਤੇ ਹੈ।
ਮੁੱਖ ਸਕੱਤਰ ਨੇ ਆਈੰ. ਐਮ.ਟੀ. ਸੋਹਨਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਗਲੋਬਲ ਸਿਟੀ ਪ੍ਰੋਜੈਕਟਸ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਇੰਟੀਗ੍ਰੇਟਿਡ ਮਲਟੀ ਮਾਡਲ ਲਾਜਿਸਟਿਕ ਹਬ ਦੇ ਨਿਰਮਾਣ, ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਸਰਕਾਰੀ ਮੈਡੀਕਲ, ਪੰਜੂਪੁਰ, ਭਗਤ ਫੂਲ ਸਿੰਘ ਸਰਕਾਰੀ ਮੈਡੀਕਲ ਕਾਲਜ ਦੇ ਪੜਾਅ 3 ਦੇ ਨਿਰਮਾਣ ਅਤੇ ਸਿਰਸਾ ਵਿੱਚ ਸੰਤ ਸਰਸਾਈ ਨਾਥ ਜੀ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦੀ ਸਮੀੱਖਿਆ ਕੀਤੀ। ਮੁੱਖ ਮੰਤਰੀ ਦੇ ਪ੍ਰਧਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਉਧਯੋਗ ਅਤੇ ਵਣਜ ਦੇ ਪ੍ਰਧਾਨ ਸਕੱਤਰ ਸ੍ਰੀ ਡੀ ਸੁਰੇਸ਼, ਵਿਸ਼ੇਸ਼ ਸਕੱਤਰ, ਨਿਗਰਾਨੀ ਅਤੇ ਤਾਲਮੇਲ, ਡਾ. ਪ੍ਰਿਯੰਕਾ ਸੋਨੀ ਅਤੇ ਹੋਰ ਮਾਣਯੋਗ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।