ਸੁਨਾਮ : ਲੋਕਾਂ ਦੇ ਮਨਾਂ ਵਿੱਚੋਂ ਡਰ ਦੀ ਭਾਵਨਾ ਖ਼ਤਮ ਕਰਨ ਲਈ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਨਾਮ ਵਿਖੇ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਦੀ ਅਗਵਾਈ ਹੇਠ ਪੁਲਿਸ ਨੇ ਫਲੈਗ ਮਾਰਚ ਕੀਤਾ। ਇਸ ਮੌਕੇ ਐਸ ਪੀ ਸੰਗਰੂਰ ਹਰਮੀਤ ਸਿੰਘ ਵਿਰਕ, ਉਪ ਕਪਤਾਨ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਆਖਿਆ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਮੁੱਢਲੀ ਤਰਜੀਹ ਹੈ। ਲੋਕਾਂ ਨੂੰ ਬਿਨਾਂ ਕਿਸੇ ਡਰ ਤੋਂ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਨਾਮ ਸ਼ਹਿਰ ਸਮੇਤ ਹੋਰਨਾਂ ਥਾਵਾਂ ਤੇ ਮਾੜੇ ਅਨਸਰਾਂ ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਮਾਹੌਲ ਖਰਾਬ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਪੁਲਿਸ ਦੇ ਜਵਾਨ ਚੱਪੇ ਚੱਪੇ ਤੇ ਨਜ਼ਰ ਰੱਖ ਰਹੇ ਹਨ। ਇਸ ਮੌਕੇ ਆਨਾਜ ਮੰਡੀ ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਮਿੱਠੂ ਰਾਮ, ਸਹਾਇਕ ਥਾਣੇਦਾਰ ਗੁਰਸੇਵਕ ਸਿੰਘ, ਏ ਐਸ ਆਈ ਦੀਪਕ ਪਾਠਕ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।