Tuesday, January 28, 2025

Malwa

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

January 25, 2025 03:02 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰਤਾ ਦਿਵਸ 'ਤੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਅਤੇ ਸਰਕਟ ਹਾਊਸ ਪਟਿਆਲਾ ਅਤੇ ਇਨ੍ਹਾਂ ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ।
26 ਜਨਵਰੀ ਤੱਕ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 2025 ਦਾ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਤੇ ਸਰਕਟ ਹਾਊਸ ਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ।

 

Have something to say? Post your comment

 

More in Malwa

ਭਗੌੜੇ ਗੁਰਪਤਵੰਤ ਪੰਨੂੰ ਨੂੰ ਕੈਂਟਰ ਚ ਬਿਠਾ ਕੇ ਪਟਿਆਲਾ ਜੇਲ੍ਹ ਲਿਆਵੇਗੀ ਪੰਜਾਬ ਪੁਲਿਸ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

ਡੀਏਵੀ ਸਕੂਲ ਵਿਖੇ ਪ੍ਰੀ-ਗਣਤੰਤਰ ਦਿਵਸ ਸਮਾਗਮ ਆਯੋਜਿਤ 

ਪ੍ਰੋਫੈਸਰ ਬਡੂੰਗਰ ਵੱਲੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ 

ਨੌਜਵਾਨ ਆਪਣੇ ਸੰਵਿਧਾਨਕ ਹੱਕ ਵੋਟ ਦਾ ਇਸਤੇਮਾਲ ਜਰੂਰ ਕਰਨ : ਜ਼ਿਲ੍ਹਾ ਚੋਣ ਅਫਸਰ

ਖੇਡ ਸਟੇਡੀਅਮ ਸਰਹਿੰਦ ਵਿਖੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਸੁਨਾਮ ਵਿਖੇ ਪੁਲਿਸ ਨੇ ਕੱਢਿਆ ਫਲੈਗ ਮਾਰਚ 

ਸੜ੍ਹਕ ਸੁਰੱਖਿਆ ਮਾਂਹ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਵਾਹਨਾਂ ਦੇ ਕੀਤੇ ਗਏ ਚਲਾਨ

ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਯੰਤੀ ਮੌਕੇ ਜੀਸਸ ਸੇਵੀਅਰ ਸਕੂਲ ਵਿਖੇ ਪਰਾਕ੍ਰਮ ਦਿਵਸ ਮਨਾਇਆ ਗਿਆ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਮਾਨ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਕਰ ਰਹੀ ਅਣਗੌਲਿਆਂ : ਮੰਗਵਾਲ