ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਸ. ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਇੱਕ ਪ੍ਰਮੁੱਖ ਵਕੀਲ ਸਨ, ਤੇ ਲੰਮਾ ਸਮਾਂ ਉਹਨਾਂ ਵੱਲੋਂ ਇਸ ਪੇਸ਼ੇ ਵਿੱਚ ਰਹਿ ਕੇ ਤਾਂ ਚਾਬੀ ਨਾਲ ਸੇਵਾ ਕੀਤੀ ਗਈ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਤਤਕਾਲੀ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਵੱਲੋਂ ਬਤੌਰ 10 ਸਾਲ ਐਡਵੋਕੇਟ ਜਨਰਲ ਵਜੋਂ ਵੀ ਸੇਵਾਵਾਂ ਨਿਭਾਉਂਦੇ ਰਹੇ । ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਲਖਵੀਰ ਸਿੰਘ, ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਵੱਲੋਂ ਵੀ ਤੇ ਵੱਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।