ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਰੀਚਆਊਟ ਓਵਰਸੀਜ਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਰੀਚਆਊਟ ਓਵਰਸੀਜ਼ ਪ੍ਰਾਇ: ਲਿਮਿ: ਫਰਮ ਦਫਤਰ ਨੰ: 34ਬੀ, ਤੀਜੀ ਮੰਜ਼ਿਲ, ਰੋਇਲ ਬਿਜਨਸ ਪਾਰਕ, ਜੀਰਕਪੁਰ, ਤਹਿਸੀਲ-ਡੇਰਾਬੱਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਪਰਮਜੀਤ ਸਿੰਘ ਬਜ਼ਾਰ (ਡਾਇਰੈਕਟਰ) ਪੁੱਤਰ ਠਾਕੁਰ ਸਿੰਘ ਵਾਸੀ ਪਿੰਡ ਕਰੀਮਪੁਰ ਧਿਆਨੀ, ਤਹਿਸੀਲ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹੁਣ ਫਲੈਟ ਨੰ: 1101, ਟੀ-5, ਰੋਇਲ ਸਿਟੀ, ਅੰਬਾਲਾ-ਚੰਡੀਗੜ੍ਹ ਹਾਈਵੇਅ, ਜ਼ੀਰਕਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸ੍ਰੀ ਜੋਹਨਸਨ ਕ੍ਰਿਸਟੋਫਰ ਡੇਵਿਡ (ਡਾਇਰੈਕਟਰ) ਪੁੱਤਰ ਪਾਲੁਕੂਰ ਸੇਲਵਾਨਾਧਮ ਡੇਵਿਡ ਆਰ/ਓ 85/2, ਐਮ ਐਸ ਰੋਡ, ਪਹਿਲੀ ਕਰਾਸ, ਜੇ ਸੀ ਨਗਰ, ਬੈਂਗਲੋਰ, ਕਰਨਾਟਕ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ: 270/ਆਈ.ਸੀ., ਮਿਤੀ 08-02-2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 07-02-2024 ਨੂੰ ਖਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਰੀਚਆਊਟ ਓਵਰਸੀਜ਼ ਪ੍ਰਾਇ: ਲਿਮਿ: ਫਰਮ ਨੂੰ ਜਾਰੀ ਲਾਇਸੰਸ ਨੰਬਰ 270/ਆਈ.ਸੀ., ਮਿਤੀ 08-02-2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।