Monday, January 27, 2025

Chandigarh

ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣੀਆਂ ਸਾਡੀ ਮੁੱਖ ਤਰਜੀਹ: ਮੁੰਡੀਆ

January 25, 2025 07:15 PM
SehajTimes

ਚੰਡੀਗੜ੍ਹ : ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਸਾਰੇ ਸਬ ਰਜਿਸਟਰਾਰ ਤੇ ਜੁਆਇੰਟ ਸਬ ਰਜਿਸਟਰਾਰ ਦਫਤਰਾਂ ਵਿੱਚ ਲਗਾਏ ਸੀਸੀਟੀਵੀ ਕੈਮਰਿਆਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਮਾਲ ਵਿਭਾਗ ਦੇ ਦਫਤਰਾਂ ਵਿੱਚ ਸੂਬਾ ਵਾਸੀਆਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਕੰਮ ਕਰਵਾਉਣ ਵਿੱਚ ਔਖਿਆਈ ਨਾ ਆਵੇ ਜਿਸ ਲਈ ਇਹ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਵਿਭਾਗ ਵੱਲੋਂ ਇਨ੍ਹਾਂ ਦੀ ਚੈਕਿੰਗ ਅਤੇ ਮੁਲਾਂਕਣ ਕੀਤਾ ਜਾ ਰਿਹਾ ਹੈ। ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ 31 ਜਨਵਰੀ 2025 ਤੱਕ ਸਾਰੇ ਕੈਮਰਿਆਂ ਦਾ ਪੂਰੀ ਤਰ੍ਹਾਂ ਕੰਮ ਕਰਨਾ ਯਕੀਨੀ ਬਣਾਇਆ ਜਾਵੇ।

ਮਾਲ ਮੰਤਰੀ ਨੇ ਅੱਗੇ ਆਖਿਆ ਕਿ ਸਾਡੀ ਸਰਕਾਰ ਦਾ ਮੁੱਖ ਟੀਚਾ ਜਵਾਬਦੇਹੀ ਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਖੱਜਲ ਖੁਆਰੀ ਨਾ ਹੋਵੇ। ਪ੍ਰਸ਼ਾਸਕੀ ਸੁਧਾਰਾਂ ਦੀ ਲੜੀ ਵਿੱਚ ਲਏ ਗਏ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਸ ਦੀ ਨਿਰੰਤਰ ਨਿਗਰਾਨੀ ਕਰਨ ਲਈ ਆਖਿਆ ਗਿਆ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਏ.ਡੀ.ਸੀ. ਵੱਲੋਂ ਅਗਮ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ 

ਮੋਹਾਲੀ ਪ੍ਰਸ਼ਾਸਨ ਨੇ 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਸਰਵੋਤਮ ਪ੍ਰਦਰਸ਼ਨ ਕਰਨ ਵਾਲਿਆਂ ਦਾ ਕੀਤਾ ਸਨਮਾਨ

ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਏ.ਡੀ.ਸੀ. ਵੱਲੋਂ ਰੀਚਆਊਟ ਓਵਰਸੀਜ਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ 

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ 

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ