Monday, January 27, 2025

Chandigarh

ਏ.ਡੀ.ਸੀ. ਵੱਲੋਂ ਅਗਮ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ 

January 25, 2025 07:28 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਅਗਮ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਅਗਮ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟ ਫਰਮ ਐਸ.ਸੀ.ਓ ਨੰ: 22 ਦੂਜੀ ਮੰਜ਼ਿਲ, ਵਸੰਤ ਵਿਹਾਰ, ਹਿੰਮਤਗੜ੍ਹ, ਫੇਜ਼-1 ਢਕੌਲੀ, ਜ਼ੀਰਕਪੁਰ, ਤਹਿਸੀਲ ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਹਰਜੀਤ ਸਿੰਘ (ਪ੍ਰੋਪਰਾਈਟਰ) ਪੁੱਤਰ ਸ੍ਰੀ ਨਿਰਭੈ ਸਿੰਘ ਵਾਸੀ ਮਕਾਨ ਨੰਬਰ 370, ਸਮਾਧੀ ਗੇਟ, ਮਨੀਮਾਜਰਾ, ਚੰਡੀਗੜ੍ਹ (ਯੂ.ਟੀ.)-160101 ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਨੰ: 237/ਆਈ.ਸੀ. ਮਿਤੀ 26.11.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 25.11.2023 ਨੂੰ ਖਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅਗਮ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟ ਫਰਮ ਨੂੰ ਜਾਰੀ ਲਾਇਸੰਸ ਨੰਬਰ 237/ਆਈ.ਸੀ. ਮਿਤੀ 26.11.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਮੋਹਾਲੀ ਪ੍ਰਸ਼ਾਸਨ ਨੇ 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਸਰਵੋਤਮ ਪ੍ਰਦਰਸ਼ਨ ਕਰਨ ਵਾਲਿਆਂ ਦਾ ਕੀਤਾ ਸਨਮਾਨ

ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣੀਆਂ ਸਾਡੀ ਮੁੱਖ ਤਰਜੀਹ: ਮੁੰਡੀਆ

ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਏ.ਡੀ.ਸੀ. ਵੱਲੋਂ ਰੀਚਆਊਟ ਓਵਰਸੀਜ਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ 

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ 

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ