ਸੁਨਾਮ : ਟਕਸਾਲੀ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਸੁਨਾਮ ਦੇ ਸਾਬਕਾ ਕੌਂਸਲਰ ਜਗਜੀਤ ਸਿੰਘ ਦਰਦੀ (ਗੋਗੀ) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਸੋਮਵਾਰ ਨੂੰ ਸੁਨਾਮ ਵਿਖੇ ਸਵਰਗੀ ਜਗਜੀਤ ਸਿੰਘ ਦਰਦੀ ਦੇ ਕੀਤੇ ਅੰਤਿਮ ਸਸਕਾਰ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੇ ਪਰਿਵਾਰਿਕ ਮੈਂਬਰਾਂ ਐਡਵੋਕੇਟ ਅਜੇਵੀਰ ਸਿੰਘ ਚਹਿਲ, ਸਾਬਕਾ ਸਰਪੰਚ ਬਲਜਿੰਦਰ ਕੌਰ ਚਹਿਲ ਤੋਂ ਇਲਾਵਾ ਇੰਸਪੈਕਟਰ ਬਲਕਾਰ ਸਿੰਘ ਚੌਹਾਨ, ਬਲਵਿੰਦਰ ਸਿੰਘ ਧਾਲੀਵਾਲ ਅਤੇ ਨਿੱਕੂ ਨੇ ਮ੍ਰਿਤਕ ਦੇਹ ਤੇ ਕਾਂਗਰਸ ਪਾਰਟੀ ਦਾ ਝੰਡਾ ਪਾਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੰਜਾਬ ਐਗਰੋ ਦੀ ਸਾਬਕਾ ਚੇਅਰਪਰਸਨ ਗੀਤਾ ਸ਼ਰਮਾ, ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਐਡਵੋਕੇਟ ਹਰਦੀਪ ਸਿੰਘ ਭਰੂਰ, ਡਾਕਟਰ ਪ੍ਰਸ਼ੋਤਮ ਵਸ਼ਿਸ਼ਟ, ਪਵਨਜੀਤ ਸਿੰਘ ਹੰਝਰਾ, ਪਰਮਾ ਨੰਦ ਕਾਂਸਲ, ਗੁਰਦਿਆਲ ਕੌਰ, ਜਸਵੰਤ ਸਿੰਘ ਭੰਮ, ਇੰਦਰਜੀਤ ਕੰਬੋਜ਼, ਵਪਾਰੀ ਆਗੂ ਸੁਰਜੀਤ ਸਿੰਘ ਆਨੰਦ, ਜਸਵੀਰ ਸਿੰਘ ਸਰਾਓ ਸਮੇਤ ਹੋਰਨਾਂ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।