ਸੁਨਾਮ : 76ਵੇਂ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਨਗਰ ਕੌਂਸਲ ਦਫ਼ਤਰ ਵਿਖੇ ਕੌਮੀ ਝੰਡਾ ਲਹਿਰਾਇਆ। ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਕਿਹਾ ਕਿ ਊਧਮ ਸਿੰਘ ਵਰਗੇ ਮਹਾਨ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਆਂ ਦੀਆਂ ਘਾਲਣਾਵਾਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਜਿਸ ਤੋਂ ਬਾਅਦ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਵੱਲੋਂ ਤਿਆਰ ਕੀਤਾ ਸੰਵਿਧਾਨ ਲਾਗੂ ਹੋਇਆ। ਉਨ੍ਹਾਂ ਆਖਿਆ ਕਿ ਸਾਨੂੰ ਸਾਰਿਆਂ ਨੂੰ ਮਹਾਨ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਕੇ ਦੇਸ਼ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੋਮਲ ਕਾਂਸਲ, ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਮੁਨੀਸ਼ ਸੋਨੀ, ਅਮਰਿੰਦਰ ਸਿੰਘ ਮੋਨੀ ਨੰਬਰਦਾਰ, ਮਹਿਕਦੀਪ ਸਿੰਘ, ਕੌਂਸਲਰ ਗੁਰਤੇਗ ਸਿੰਘ ਨਿੱਕਾ, ਚਮਕੌਰ ਸਿੰਘ ਹਾਂਡਾ, ਕੌਂਸਲਰ ਦੀਪਿਕਾ ਗੋਇਲ, ਸੰਤੋਸ਼ ਰਾਣੀ, ਘਨਈਆ ਲਾਲ ਸਮੇਤ ਹੋਰ ਆਗੂ ਹਾਜ਼ਰ ਸਨ।