Friday, April 18, 2025

Majha

ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ Pakistan-ISI ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

January 28, 2025 05:29 PM
SehajTimes

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਮਰੀਕਾ ਅਧਾਰਿਤ ਹੈਪੀ ਪਾਸੀਅਨ ਅਤੇ ਨਸ਼ਾ ਤਸਕਰ ਸਰਵਣ ਭੋਲਾ ਦੇ ਇਸ਼ਾਰੇ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ

ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਫੜਨ ਲਈ ਯਤਨ ਜਾਰੀ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ

 ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਅਮਰੀਕਾ ਅਧਾਰਤ ਬਦਨਾਮ ਨਸ਼ਾ ਤਸਕਰ ਸਰਵਣ ਭੋਲਾ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ, ਜੋ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ 'ਤੇ ਹੈਂਡ ਗ੍ਰਨੇਡ ਹਮਲੇ ਵਿੱਚ ਸ਼ਾਮਲ ਸਨ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੱਗਾ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ, ਸਿਰਸਾ, ਹਰਿਆਣਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਵਾਸੀ ਅਮਰਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ ਹੈ।
ਜਾਣਕਾਰੀ ਅਨੁਸਾਰ, ਇਸ ਸਾਲ 9 ਜਨਵਰੀ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਗੁਮਟਾਲਾ ਪੁਲਿਸ ਚੌਕੀ 'ਤੇ ਕੁਝ ਵਿਅਕਤੀਆਂ ਨੇ ਹੈਂਡ ਗ੍ਰਨੇਡ ਸੁੱਟਿਆ ਸੀ। ਇਸ ਘਟਨਾ ਉਪਰੰਤ ਅੱਤਵਾਦੀ ਸੰਗਠਨ ਬੀਕੇਆਈ ਨੇ ਇਸ ਵਾਰਦਾਤ ਦੀ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਜ਼ਿੰਮੇਵਾਰੀ ਲਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੱਗਾ ਸਿੰਘ, ਸਰਵਣ ਭੋਲਾ ਦਾ ਰਿਸ਼ਤੇਦਾਰ ਹੈ, ਜੋ ਕਿ ਨਾਮੀ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ ਅਤੇ ਇਸ ਸਮੇਂ 532 ਕਿਲੋ ਹੈਰੋਇਨ ਦੀ ਰਿਕਵਰੀ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਸਰਵਣ ਸਿੰਘ ਵੀ 532 ਕਿਲੋ ਹੈਰੋਇਨ ਰਿਕਵਰੀ ਕੇਸ ਵਿੱਚ ਲੋੜੀਂਦਾ ਹੈ ਅਤੇ ਉਸ 'ਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ 2 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਦੋਸ਼ੀ ਸਰਵਣ ਭੋਲਾ, ਜੋ ਕਿ ਅਮਰੀਕਾ ਤੋਂ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਹੈ, ਨੇ ਸਰਹੱਦੀ ਸੂਬੇ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਰਿਸ਼ਤੇਦਾਰ ਬੱਗਾ ਸਿੰਘ ਅਤੇ ਉਸਦੇ ਸਾਥੀ ਪੁਸ਼ਕਰਨ ਦੀ ਹੈਪੀ ਪਾਸੀਅਨ ਅਤੇ ਹਰਵਿੰਦਰ ਰਿੰਦਾ ਨਾਲ ਜਾਣ-ਪਛਾਣ ਕਰਵਾਈ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਸਮੁੱਚੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਗੁਮਟਾਲਾ ਪੁਲਿਸ ਚੌਕੀ 'ਤੇ ਹਮਲੇ ਤੋਂ ਬਾਅਦ, ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਹਰਿਆਣਾ ਦੇ ਸਿਰਸਾ ਤੋਂ ਬੱਗਾ ਸਿੰਘ ਅਤੇ ਅੰਮ੍ਰਿਤਸਰ ਖੇਤਰ ਤੋਂ ਪੁਸ਼ਕਰਨ ਸਿੰਘ ਨੂੰ ਵਿਸਫੋਟਕਾਂ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਵਿਅਕਤੀਆਂ ਦੁਆਰਾ ਕੀਤੇ ਗਏ ਪਿਛਲੇ ਅਪਰਾਧਾਂ ਦਾ ਪਤਾ ਲਗਾਉਣ ਅਤੇ ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਹੋਰ ਯਤਨ ਜਾਰੀ ਹਨ।

Have something to say? Post your comment

 

More in Majha

ਸੰਵਿਧਾਨ ਰਚੇਤਾ ਡਾ ਭੀਮ ਰਾਉ ਅੰਬੇਦਕਰ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਫਾਜ਼ਿਲਕਾ ਦੇ ਇਤਿਹਾਸਕ ਘੰਟਾ ਘਰ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਬਣਾਈ ਮਨੁੱਖੀ ਲੜੀ

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

ਮੋਦੀ ਸਰਕਾਰ ’84 ਦੇ ਸਿੱਖ ਕਤਲੇਆਮ ਦੇ ਮਾਮਲੇ ਨੂੰ ਸੰਜੀਦਗੀ ਨਾਲ ਲੈ ਰਹੀ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮੁੱਖ ਮੰਤਰੀ ਮਾਨ ਅਤੇ ਬਾਜਵਾ ’ਚ ਚੱਲ ਰਿਹਾ ਫਿਕਸ ਮੈਚ : ਪ੍ਰੋ. ਸਰਚਾਂਦ ਸਿੰਘ  ਖਿਆਲਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਗੁਰ ਪਤਵੰਤ ਪੰਨੂ ਦਿਮਾਗ਼ੀ ਸੰਤੁਲਨ ਖੋਹ ਚੁੱਕਾ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਦਿੱਲੀ ਸਰਕਾਰ ਪ੍ਰੋ.ਭੁੱਲਰ ਨੂੰ ਖ਼ਾਲਸਾ ਸਾਜਣਾ ਦਿਵਸ ਤੋਂ ਪਹਿਲਾਂ ਰਿਹਾਅ ਕਰੇ : ਪ੍ਰੋ. ਸਰਚਾਂਦ ਸਿੰਘ ਖਿਆਲਾ