ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਰੋਹਤਕ ਜੇਲ੍ਹ ਪ੍ਰਸ਼ਾਸਨ ਨੇ ਮੰਗਲਵਾਰ ਸਵੇਰੇ 5:26 ‘ਤੇ ਗੁਰਮੀਤ ਰਾਮ ਰਹੀਮ ਨੂੰ ਗੁਪਤ ਤਰੀਕੇ ਨਾਲ ਜੇਲ੍ਹ ‘ਚੋਂ ਬਾਹਰ ਕੱਢਿਆ। ਇਸ ਵਾਰ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਕਰੀਬ 8 ਸਾਲਾਂ ਬਾਅਦ ਸਿਰਸਾ ਡੇਰੇ ਪਹੁੰਚੇ ਹਨ। ਹਨੀਪ੍ਰੀਤ ਖੁਦ ਡੇਰੇ ਦੀਆਂ ਦੋ ਗੱਡੀਆਂ ਨਾਲ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਲੈਣ ਲਈ ਜੇਲ੍ਹ ਪਹੁੰਚੀ ਸੀ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਰਾਮ ਰਹੀਮ ਪਿਛਲੇ 8 ਸਾਲਾਂ ‘ਚ ਪਹਿਲੀ ਵਾਰ ਸਿਰਸਾ ਸਥਿਤ ਡੇਰਾ ਹੈੱਡਕੁਆਰਟਰ ਪਹੁੰਚਿਆ ਹੈ। ਗੁਰਮੀਤ ਰਾਮ ਰਹੀਮ 2017 ਤੋਂ ਬਾਅਦ 12ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ।
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਰੱਬ ਦੀ ਕਿਰਪਾ ਨਾਲ ਉਹ ਆਪਣੇ ਚੇਲਿਆਂ ਨੂੰ ਦੇਖਣ ਲਈ ਬਾਹਰ ਆਇਆ ਹੈ। ਇਸ ਵਾਰ ਉਹ ਸਿਰਸਾ ਆਏ ਹਨ।