Saturday, February 01, 2025

National

ਮਹਾਂਕੁੰਭ ‘ਚ ਮਚੀ ਭਗਦੜ ਸਥਿਤੀ ਬਾਰੇ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ

January 29, 2025 03:14 PM
SehajTimes

ਪ੍ਰਯਾਗਰਾਜ ‘ਚ ਮਹਾਕੁੰਭ ਦੇ ਸੰਗਮ ਤੱਟ ਨੇੜੇ ਰਾਤ ਕਰੀਬ 3 ਵਜੇ ਭਗਦੜ ਮੱਚ ਗਈ ਇਸ ਭਗਦੜ ‘ਚ 14 ਦੀ ਕਰੀਬ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਦਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਲਾਂਕਿ ਪ੍ਰਸ਼ਾਸਨ ਨੇ ਮਰਨ ਜਾਂ ਜ਼ਖਮੀਆਂ ਦੀ ਗਿਣਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਾਮਲੇ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਫ਼ੋਨ ‘ਤੇ ਗੱਲ ਕੀਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਦੜ ਦੀ ਸਥਿਤੀ ਨੂੰ ਲੈ ਕੇ ਸੀਐੱਮ ਯੋਗੀ ਨਾਲ ਗੱਲ ਕੀਤੀ ਅਤੇ ਮਾਮਲੇ ਦੀ ਜਾਣਕਾਰੀ ਲਈ। ਪੀਐਮ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਦੇ ਨਾਲ ਹੀ ਪੀਐੱਮ ਮੋਦੀ ਨੇ ਸ਼ਰਧਾਲੂਆਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਵੀ ਕਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪ੍ਰਯਾਗਰਾਜ ਮਹਾਕੁੰਭ ‘ਚ ਜੋ ਹਾਦਸਾ ਹੋਇਆ ਹੈ, ਉਹ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਸ਼ਰਧਾਲੂਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਇਸ ਵਿੱਚ ਆਪਣੇ ਪਰਿਵਾਰਕ ਮੈਂਬਰ ਗੁਆ ਦਿੱਤੇ ਹਨ।

 

Have something to say? Post your comment

 

More in National

‘IPhone ਤੇ Indroid ‘ਤੇ ਵੱਖਰੇ-ਵੱਖਰੇ ਕਿਰਾਏ ‘ਤੇ Ola-Uber ਨੂੰ ਕੇਂਦਰ ਨੇ ਭੇਜਿਆ ਨੋਟਿਸ

ਮਾਨਸਾ ਜ਼ਿਲ੍ਹੇ ਦਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Income Tax ਫਾਈਲ ਕਰਨ ਦੀ ਤਰੀਕ 15 ਜਨਵਰੀ ਤੱਕ ਵਧੀ

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ

ਨਾਨਕ ਸਾਈਂ ਫਾਊਂਡੇਸ਼ਨ ਦੇ ਮੁਖੀ ਪੰਢਰੀਨਾਥ ਬੋਕਾਰੇ ਨੇ ਪੰਜਾਬ ਦਾ ਕਮਿਊਨਿਟੀ ਹਾਰਮਨੀ ਐਵਾਰਡ ਜਿੱਤਿਆ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ