ਜਮਸ਼ੇਦਪੁਰ : ਕੇਂਦਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ ਹੈ। ਅੱਜ ਤੋਂ ਇਕ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦਾ ਡੀਏ ਯਾਨੀ ਮਹਿੰਗਾਈ ਭੱਤਾ ਦੇਣ ’ਤੇ ਰੋਕ ਲਾ ਦਿਤੀ ਸੀ। ਕਿਹਾ ਗਿਆ ਸੀ ਕਿ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਦੀ ਆਰਥਕ ਹਾਲਤ ਠੀਕ ਨਹੀਂ। ਹੁਣ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਇਕੱਠੀਆਂ ਮਿਲਣਗੀਆਂ। ਇਸ ਨਾਲ ਮੁਲਾਜ਼ਮਾਂ ਦੀ ਤਨਖ਼ਾਹ ਵਿਚ ਉਛਾਲ ਆਵੇਗਾ। ਸਰਕਾਰ ਨੇ ਮੁਲਾਜ਼ਮਾਂ ਦਾ ਡੀਏ ਮੁੜ ਬਹਾਲ ਕਰਨ ਦਾ ਐਲਾਨ ਕੀਤਾ ਹੈ। ਲੰਮੀ ਉਡੀਕ ਮਗਰੋਂ ਕੇਂਦਰੀ ਮੁਲਾਜ਼ਮਾਂ ਨੂੰ ਵਧੀ ਹੋਈ ਤਨਖ਼ਾਹ ਮਿਲਣ ਵਾਲੀ ਹੈ। ਮੀਡੀਆ ਰੀਪੋਰਟਾਂ ਮੁਤਾਬਕ ਮੁਲਾਜ਼ਮਾਂ ਨੂੰ 28 ਫ਼ੀਸਦੀ ਦੀ ਦਰ ਨਾਲ ਮਹਿੰਗਾਈ ਭੱਤੇ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਤਿਹਰੀ ਖ਼ੁਸ਼ੀ ਦੀ ਗੱਲ ਇਹ ਹੈ ਕਿ ਡੀਏ ਦੀਆਂ ਤਿੰਨ ਕਿਸ਼ਤਾਂ ਇਕੱਠੀਆਂ ਮਿਲਣਗੀਆਂ। ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਇਹ ਐਲਾਨ ਕੀਤਾ ਸੀ।