Friday, January 31, 2025

Chandigarh

ਮਹੱਤਵਪੂਰਨ ਨੋਟ : ਜਾਅਲੀ ਰਜਿਸਟ੍ਰੇਸ਼ਨ ਪਲੇਟ ਨੰਬਰ PB35AE1342 ਵਾਲੇ ਵਾਹਨ ਬਾਰੇ

January 30, 2025 01:36 PM
SehajTimes

ਟਰਾਂਸਪੋਰਟ ਵਿਭਾਗ (ਪੰਜਾਬ ਸਰਕਾਰ) ਦੇ ਧਿਆਨ ਵਿੱਚ ਆਇਆ ਹੈ ਕਿ ਦਿੱਲੀ ਵਿੱਚ ਰਜਿਸਟ੍ਰੇਸ਼ਨ ਨੰਬਰ PB35AE1342 ਦੀ ਇੱਕ ਗੱਡੀ ਨੂੰ ਨਜਾਇਜ਼ ਸ਼ਰਾਬ ਅਤੇ ਕੁਝ ਨਕਦੀ ਨਾਲ ਫੜਿਆ ਗਿਆ ਹੈ। ਮੀਡੀਆ ਰਿਪੋਰਟਾਂ 'ਚ ਦੋਸ਼ ਲਾਇਆ ਗਿਆ ਹੈ ਕਿ ਗੱਡੀ 'ਤੇ ਪੰਜਾਬ ਸਰਕਾਰ ਦਾ ਸਟਿੱਕਰ ਲੱਗਾ ਹੋਇਆ ਹੈ।

ਸਰਕਾਰੀ ਰਿਕਾਰਡ ਅਨੁਸਾਰ ਇਹ ਵਾਹਨ ਮੇਜਰ ਅਨੁਭਵ ਸ਼ਿਵਪੁਰੀ ਦੇ ਨਾਮ 'ਤੇ ਰਜਿਸਟਰਡ ਹੈ ਜੋ ਕਿ 3 ਸਾਲ ਪਹਿਲਾਂ ਆਰਮੀ ਡੈਂਟਲ ਕਾਲਜ, ਪਠਾਨਕੋਟ ਵਿੱਚ ਤਾਇਨਾਤ ਸੀ ਅਤੇ ਖੜਕੀ, ਮਹਾਰਾਸ਼ਟਰ ਦਾ ਪੱਕਾ ਵਸਨੀਕ ਹੈ। ਇਸ ਤੋਂ ਇਲਾਵਾ, ਰਜਿਸਟ੍ਰੇਸ਼ਨ ਨੰਬਰ PB35AE1342 'ਤੇ ਰਜਿਸਟਰਡ ਵਾਹਨ ਦਾ ਮਾਡਲ ਸਾਲ 2018 ਵਿੱਚ ਬਣਿਆ ਫੋਰਡ ਈਕੋ ਸਪੋਰਟ ਹੈ ਪਰ ਪੁਲਿਸ ਦੁਆਰਾ ਫੜਿਆ ਗਿਆ ਅਸਲ ਵਾਹਨ ਹੁੰਡਈ ਕ੍ਰੇਟਾ ਸੀਰੀਜ਼ ਦਾ ਹੈ। ਇਸ ਤੋਂ ਪੁਸ਼ਟੀ ਹੁੰਦੀ ਹੈ ਕਿ ਸਬੰਧਿਤ ਵਾਹਨ ਦੀ ਨੰਬਰ ਪਲੇਟ ਜਾਅਲੀ ਅਤੇ ਨਕਲੀ ਹੈ। ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟ (HSRP) ਸਾਰੇ ਵਾਹਨਾਂ ਲਈ ਲਾਜ਼ਮੀ ਹੈ ਅਤੇ ਵੀਡੀਓ ਵਿੱਚ ਦਿਖਾਈ ਦੇਣ ਵਾਲੀ ਰਜਿਸਟ੍ਰੇਸ਼ਨ ਪਲੇਟ HSRP ਦੀਆਂ ਵਿਸ਼ੇਸ਼ਤਾਵਾਂ ਤੋਂ ਬਿਨਾਂ ਇੱਕ ਆਮ ਪਲੇਟ ਹੈ, ਇਸ ਲਈ ਇਸ ਨੂੰ ਬਣਾਉਣਾ ਆਸਾਨ ਹੈ।
ਅਸੀਂ ਆਪਣੇ ਰਿਕਾਰਡ ਦੀ ਖੋਜ ਕੀਤੀ ਹੈ ਅਤੇ ਪਾਇਆ ਹੈ ਕਿ *ਅਜਿਹਾ ਕੋਈ ਵਾਹਨ ਪੰਜਾਬ ਸਰਕਾਰ ਦੀ ਮਾਲਕੀ ਜਾਂ ਕਿਰਾਏ 'ਤੇ ਨਹੀਂ ਹੈ। ਫੜੀ ਗਈ ਗੱਡੀ ਪੰਜਾਬ ਸਰਕਾਰ ਦੀ ਨਹੀਂ ਹੈ।

Have something to say? Post your comment

 

More in Chandigarh

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਚੰਡੀਗੜ੍ਹ ‘ਚ ਭਾਜਪਾ ਦੀ ਹਰਪ੍ਰੀਤ ਕੌਰ ਬਣੀ ਮੇਅਰ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ 2025 ਦੇ ਸਬੰਧ ਵਿੱਚ ਜਾਗਰੂਕ ਸੈਮੀਨਾਰ

ਜ਼ਿਲ੍ਹੇ ਦੇ 5 ਪ੍ਰਾਇਮਰੀ ਸਕੂਲ ਬਣਨਗੇ ਸਕੂਲ ਆਫ਼ ਹੈਪੀਨੈਸ

ਮੁੱਖ ਮੰਤਰੀ ਦੀ ਯੋਗਸ਼ਾਲਾ ’ਚ ਲੋਕਾਂ ਨੂੰ ਮਿਲ ਰਿਹਾ ਸਿਹਤਮੰਦ ਜੀਵਨ ਦਾ ਲਾਭ : ਐਸ.ਡੀ.ਐਮ. ਅਮਿਤ ਗੁਪਤਾ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਖੇ 5 ਫਰਵਰੀ ਨੂੰ ਕਰੀਅਰ ਕਾਨਫਰੰਸ

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਹੁਣ ਤਕ 12.68 ਕਰੋੜ ਦੀ ਸਬਸਿਡੀ ਦਿੱਤੀ ਗਈ

ਜ਼ਿਲ੍ਹੇ ਦੇ ਪਿੰਡ ਮਦਨਹੇੜੀ ਵਿਖੇ ਜਲਦ ਹੀ ਪੇਂਡੂ ਖੇਤਰ ਲਈ ਪਹਿਲਾ ਪਲਾਸਟਿਕ ਵੇਸਟ ਸੇਗਰੀਗੇਸ਼ਨ ਪਲਾਂਟ ਲਗਾਇਆ ਜਾਵੇਗਾ : ਏਡੀਸੀ ਸੋਨਮ ਚੌਧਰੀ

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ