ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਤੋਂ ਫ਼ੈਕਲਟੀ ਮੈਂਬਰ ਡਾ. ਇੰਦਰਪ੍ਰੀਤ ਕੌਰ ਸੰਧੂ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਡਾ. ਸੰਧੂ ਵੱਲੋਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨਾਲ਼ ਮਿਲ ਕੇ ਕੀਤੇ ਵੱਖ-ਵੱਖ ਕਾਰਜਾਂ ਵਿੱਚ ਮਿਸਾਲੀ ਭੂਮਿਕਾ ਨਿਭਾਉਣ ਬਦਲੇ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਡਾ. ਸੰਧੂ ਪਿਛਲੇ ਕਈ ਸਾਲਾਂ ਤੋਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨਾਲ਼ ਮਿਲ ਕੇ ਵੱਖ-ਵੱਖ ਕਾਰਜ ਕਰ ਰਹੇ ਹਨ। ਉਹ ਮਨੋਗਿਆਨ ਦੇ ਖੇਤਰ ਵਿੱਚ ਮੁਹਾਰਤ ਰਖਦੇ ਹਨ