Friday, April 18, 2025

Sports

ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ

January 31, 2025 05:35 PM
SehajTimes

ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 19 ਫਰਵਰੀ ਤੋਂ 8 ਮਾਰਚ 2025 ਤੱਕ ਵੱਖ-ਵੱਖ ਤਰੀਕਾਂ ਨੂੰ ਚੰਡੀਗੜ੍ਹ ਤੇ ਗੁਜਰਾਤ ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੀ ਅਥਲੈਟਿਕਸ ਤੇ ਯੋਗਾਸਨਾ ਟੀਮਾਂ ਦੀ ਚੋਣ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 11 ਫਰਵਰੀ ਨੂੰ ਸਵੇਰੇ 11 ਵਜੇ ਤੇ ਤੈਰਾਕੀ ਟੀਮਾਂ ਦੀ ਚੋਣ ਲਈ ਟਰਾਇਲ ਮਲਟੀਪਰਪਜ਼ ਖੇਡ ਸਟੇਡੀਅਮ ਸੈਕਟਰ 78 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 11 ਵਜੇ ਹੋਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/
ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ , ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ।

ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

 

More in Sports

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ