Saturday, February 01, 2025

Delhi

ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਹੋਰ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ

January 31, 2025 05:55 PM
SehajTimes

ਨਵੀਂ ਦਿੱਲੀ : ਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੇਵਲ ਸਿਧਾਂਤਕ ਤੌਰ 'ਤੇ ਕਾਰਜ ਨਹੀਂ ਕਰਦਾ ਸਗੋਂ ਇਸ ਦੀ ਵਿਹਾਰਕਤਾ ਇਸ ਤੋਂ ਵੀ ਕਿਤੇ ਜ਼ਿਆਦਾ ਹੈ। ਇਸ ਲੜੀ ਵਿਚ ਭਾਸ਼ਾ ਵਿਭਾਗ, ਪੰਜਾਬ ਪੰਜਾਬੋਂ ਬਾਹਰ ਵੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਸਾਰਨ ਲਈ ਕਾਰਜ ਕਰ ਰਿਹਾ ਹੈ।
ਅੱਜ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ ਪੰਜਾਬੀ ਦੇ ਪ੍ਰਬੁੱਧ ਲੇਖਕਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਜਿਨ੍ਹਾਂ ਨਾਲ ਜਿੱਥੇ ਪੰਜਾਬੀ ਲੇਖਕਾਂ ਦੀ ਵਿਰਾਸਤ ਨੂੰ ਪੰਜਾਬੋਂ ਬਾਹਰ ਵਿਸਥਾਰਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਭਵਨ ਦਾ ਪੰਜਾਬੀ ਦੇ ਵੱਡੇ ਲੇਖਕਾਂ ਦੀਆਂ ਤਸਵੀਰਾਂ ਨਾਲ ਸ਼ਿੰਗਾਰ ਨਾਲ ਸਾਡਾ ਸਿਰ ਹੀ ਉੱਚਾ ਨਹੀਂ ਹੋਵੇਗਾ ਸਗੋਂ ਪੰਜਾਬੀ ਦੀ ਸੀਮਾ ਵਧੇਗੀ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਤਸਵੀਰਾਂ ਪੰਜਾਬ ਭਵਨ ਵਿੱਚ ਲਗਾਈਆ ਜਾਣਗੀਆਂ। ਅੱਜ ਜਿਹਨਾਂ ਨਾਮਵਰ ਲੇਖਕਾਂ ਦੀਆਂ ਤਸਵੀਰਾਂ ਲਗਾਈਆਂ ਉਹਨਾਂ ਵਿੱਚ ਪ੍ਰੋ. ਪੂਰਨ ਸਿੰਘ, ਨੰਦ ਲਾਲ ਨੂਰਪੁਰੀ, ਸੰਤ ਰਾਮ ਉਦਾਸੀ, ਬਲਵੰਤ ਗਾਰਗੀ, ਗੁਰਮੁਖ ਸਿੰਘ ਮੁਸਾਫ਼ਿਰ, ਸਅਦਤ ਹਸਨ ਮੰਟੋ, ਨੌਰਾ ਰਿਚਰਡਜ਼, ਗੁਰਬਖਸ਼ ਸਿੰਘ ਪ੍ਰੀਤਲੜੀ,ਬਾਬੂ ਰਜਬ ਅਲੀ, ਭਾਈ ਕਾਨ੍ਹ ਸਿੰਘ ਨਾਭਾ, ਦਵਿੰਦਰ ਸਤਿਆਰਥੀ, ਧਨੀ ਰਾਮ ਚਾਤ੍ਰਿਕ, ਡਾ.ਜਗਤਾਰ, ਗਿਆਨੀ ਹੀਰਾ ਸਿੰਘ ਦਰਦ, ਗੁਰਦਿਆਲ ਸਿੰਘ, ਗੁਰਸ਼ਰਨ ਸਿੰਘ, ਪੰਡਿਤ ਸ਼ਰਧਾ ਰਾਮ ਫਿਲੌਰੀ ਸ਼ਾਮਿਲ ਸਨ। ਇਸ ਮੌਕੇ ਉਹਨਾਂ ਪੰਜਾਬ ਭਵਨ ਦੀ ਡਿਪਟੀ ਰੈਜੀਡੈਂਟ ਕਮਿਸ਼ਨਰ ਸ੍ਰੀਮਤੀ ਆਸਿਤਾ ਸ਼ਰਮਾ ਨਾਲ ਵਾਅਦਾ ਕੀਤਾ ਕਿ ਸਾਲ ਦੇ ਅਖੀਰ ਤੱਕ 100 ਪੰਜਾਬੀ ਦਾਨਿਸ਼ਵਰਾਂ ਦੀਆਂ ਤਸਵੀਰਾਂ ਲਗਾਉਣ ਦਾ ਟੀਚਾ ਪੂਰਾ ਕਰ ਲਿਆ ਜਾਵੇ। ਇਸ ਮੌਕੇ ਤੇ ਸ੍ਰੀ ਆਲੋਕ ਚਾਵਲਾ, ਸਹਾਇਕ ਡਾਇਰੈਕਟਰ, ਭਾਸ਼ਾ ਭਵਨ, ਡਾ. ਅਜੀਤਪਾਲ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਗਾ, ਸ.ਭੁਪਿੰਦਰਪਾਲ ਸਿੰਘ, ਸੁਪਰਡੈਂਟ, ਡਾ. ਸੰਤੋਖ ਸਿੰਘ ਸੁੱਖੀ, ਖੋਜ ਅਫ਼ਸਰ ਹਾਜ਼ਰ ਸਨ।

Have something to say? Post your comment

 

More in Delhi

CM ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ EC ਦੀ ਰੇਡ

ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ, 5 ਫਰਵਰੀ ਨੂੰ ਸਿੰਗਲ ਫੇਜ਼ ‘ਚ ਪੈਣਗੀਆਂ ਵੋਟਾਂ

CM ਮਾਨ ਪਹੁੰਚੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ‘ਚ

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਪੰਜਾਬ ਵਿੱਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ 'ਫਾਰਮ ਸਟੇਅ' ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਜ਼ਿਮਨੀ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਨੀਤੀਆਂ ਪ੍ਰਤੀ ਜ਼ਬਰਦਸਤ ਫਤਵਾ: ਮੁੱਖ ਮੰਤਰੀ

ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਹਿਰਾਸਤ ‘ਚ

ਪੰਜਾਬ ਵਿਚ ਨਗਰ ਕੌਂਸਲਾਂ ਚੋਣਾਂ 2 ਹਫਤਿਆਂ ਦੇ ਅੰਦਰ ਨੋਟੀਫਾਈ ਕੀਤੀਆਂ ਜਾਣ : ਸੁਪਰੀਮ ਕੋਰਟ