Saturday, February 01, 2025

Chandigarh

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

January 31, 2025 06:54 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਹੋਏ ਭਿਆਨਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ।
ਇਸ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਦੀ ਆਤਮਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੇ ਸਾਰੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਢਕੋਲੀ ਵਿਖੇ ਆਰ ਯੂ ਬੀ ਦੀ ਜਗ੍ਹਾ ਆਰ ਓ ਬੀ ਬਣਾਉਣ ਦਾ ਪ੍ਰਸਤਾਵ ਰੇਲਵੇ ਨੂੰ ਜਲਦ ਸੌਂਪਿਆ ਜਾਵੇ : ਡੀ ਸੀ ਆਸ਼ਿਕਾ ਜੈਨ

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਚੰਡੀਗੜ੍ਹ ‘ਚ ਭਾਜਪਾ ਦੀ ਹਰਪ੍ਰੀਤ ਕੌਰ ਬਣੀ ਮੇਅਰ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਜਨਵਰੀ 2025 ਦੇ ਸਬੰਧ ਵਿੱਚ ਜਾਗਰੂਕ ਸੈਮੀਨਾਰ

ਜ਼ਿਲ੍ਹੇ ਦੇ 5 ਪ੍ਰਾਇਮਰੀ ਸਕੂਲ ਬਣਨਗੇ ਸਕੂਲ ਆਫ਼ ਹੈਪੀਨੈਸ

ਮੁੱਖ ਮੰਤਰੀ ਦੀ ਯੋਗਸ਼ਾਲਾ ’ਚ ਲੋਕਾਂ ਨੂੰ ਮਿਲ ਰਿਹਾ ਸਿਹਤਮੰਦ ਜੀਵਨ ਦਾ ਲਾਭ : ਐਸ.ਡੀ.ਐਮ. ਅਮਿਤ ਗੁਪਤਾ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਖੇ 5 ਫਰਵਰੀ ਨੂੰ ਕਰੀਅਰ ਕਾਨਫਰੰਸ

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਹੁਣ ਤਕ 12.68 ਕਰੋੜ ਦੀ ਸਬਸਿਡੀ ਦਿੱਤੀ ਗਈ