Monday, February 03, 2025

Chandigarh

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

February 03, 2025 02:37 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬਜੁਰਗਾਂ ਦੀ ਸਿਹਤ ਸਰਵੇਖਣ ਸਬੰਧੀ ਸੂਬੇ ਵਿੱਚ ਸਰਵੇਖਣ ਕੀਤਾ ਜਾ ਰਿਹਾ ਹੈ।

Have something to say? Post your comment

 

More in Chandigarh

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

ਡਿਪਟੀ ਕਮਿਸ਼ਨਰ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਢਕੋਲੀ ਵਿਖੇ ਆਰ ਯੂ ਬੀ ਦੀ ਜਗ੍ਹਾ ਆਰ ਓ ਬੀ ਬਣਾਉਣ ਦਾ ਪ੍ਰਸਤਾਵ ਰੇਲਵੇ ਨੂੰ ਜਲਦ ਸੌਂਪਿਆ ਜਾਵੇ : ਡੀ ਸੀ ਆਸ਼ਿਕਾ ਜੈਨ

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਚੰਡੀਗੜ੍ਹ ‘ਚ ਭਾਜਪਾ ਦੀ ਹਰਪ੍ਰੀਤ ਕੌਰ ਬਣੀ ਮੇਅਰ