Saturday, April 19, 2025

Malwa

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ 'ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

February 03, 2025 04:37 PM
SehajTimes

ਪਟਿਆਲਾ : ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ 'ਤੇ ਚੱਲ ਰਹੀ ਖਬਰ ਦੇ ਮਾਮਲੇ 'ਤੇ ਸੂ-ਮੋਟੋ ਨੋਟਿਸ ਲੈਂਦਿਆਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੀੜਤ ਜੇਰੇ ਇਲਾਜ ਬੱਚੇ ਨਾਲ ਮੁਲਾਕਾਤ ਕੀਤੀ ਅਤੇ ਹਾਲਚਾਲ ਜਾਣਿਆ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਮੀਟਿੰਗ ਕਰਕੇ ਦੋਸ਼ੀਆਂ ਖਿਲਾਫ਼ ਸਖਤ ਕਰਵਾਈ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਮੌਜੂਦ ਸਨ।
ਚੇਅਰਮੈਨ ਕੰਵਰਦੀਪ ਸਿੰਘ ਨੇ 10 ਸਾਲਾਂ ਬੱਚੇ ਨੂੰ ਗਰਮ ਪ੍ਰੈਸ ਲਗਾਕੇ ਕੀਤੇ ਗਏ ਇਸ ਗ਼ੈਰ-ਮਨੁੱਖੀ ਘਟਨਾ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਮਿਸ਼ਨ ਅਜਿਹੇ ਮਾਮਲਿਆਂ ਨਾਲ ਸਖਤੀ ਨਾਲ ਨਜਿੱਠੇਗਾ। ਉਨ੍ਹਾਂ ਨੇ ਘਟਨਾ ਲਈ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਪੁਲਿਸ ਨੂੰ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।
ਪੀੜਤ ਬੱਚੇ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜਿਥੇ ਬੱਚੇ ਦਾ ਇਲਾਜ ਕਰਵਾਇਆ ਹੈ, ਉਥੇ ਹੀ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਡੀ.ਐਸ.ਪੀ. ਮਨੋਜ ਗੋਰਸੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸਾਇਨਾ ਕਪੂਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਵੀ ਮੌਜੂਦ ਸਨ।

 
 

Have something to say? Post your comment

 

More in Malwa

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ-ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ