Saturday, April 19, 2025

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

February 03, 2025 06:49 PM
SehajTimes

ਚੰਡੀਗੜ੍ਹ : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ।

ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,574 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ 88,014 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਇਸ ਸਦਕਾ ਤਕਰੀਬਨ 4,01,217 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਉਦਯੋਗਿਕ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੀਆਂ ਹਨ।

ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹੋਏ ਕੁਝ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਟਾਟਾ ਸਟੀਲ ਲਿਮਟਿਡ ਨੇ (2600 ਕਰੋੜ ਰੁਪਏ), ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮਟਿਡ (1600 ਕਰੋੜ ਰੁਪਏ), ਅੰਬੂਜਾ ਸੀਮੈਂਟਸ ਲਿਮਟਿਡ (1400 ਕਰੋੜ ਰੁਪਏ), ਰੁਚਿਰਾ ਪੇਪਰਜ਼ ਲਿਮਟਿਡ (1137 ਕਰੋੜ ਰੁਪਏ), ਟੋਪਨ ਸਪੈਸ਼ਲਿਟੀ ਫਿਲਮਜ਼ ਲਿਮਟਿਡ (787 ਕਰੋੜ ਰੁਪਏ), ਨੇਸਲੇ ਇੰਡੀਆ ਲਿਮਟਿਡ (583 ਕਰੋੜ ਰੁਪਏ), ਹੈਪੀ ਫੋਰਜਿੰਗਜ਼ ਲਿਮਟਿਡ (438 ਕਰੋੜ ਰੁਪਏ), ਫਰੂਡੇਨਬਰਗ ਗਰੁੱਪ (339 ਕਰੋੜ ਰੁਪਏ), ਓਏਕੇਮੇਟਕੋਰਪ ਲਿਮਟਿਡ (309 ਕਰੋੜ ਰੁਪਏ) ਅਤੇ ਕਾਰਗਿਲ ਇੰਡੀਆ ਪ੍ਰਾਈਵੇਟ ਲਿਮਟਿਡ ਨੇ (160 ਕਰੋੜ ਰੁਪਏ) ਦਾ ਨਿਵੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਹੋਰ ਕਾਰੋਬਾਰੀ ਵੀ ਆਪਣੀਆਂ ਸਨਅਤਾਂ ਪੰਜਾਬ ਵਿੱਚ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ।

ਸੌਂਦ ਨੇ ਦੱਸਿਆ ਕਿ ਸੂਬੇ ਦਾ "ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਪਹਿਲਾ ਸਥਾਨ ਰੱਖਦਾ ਹੈ ਅਤੇ ਇਸ ਉੱਤੇ 58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।
-----

Have something to say? Post your comment

 

More in Chandigarh

ADC ਅਨਮੋਲ ਧਾਲੀਵਾਲ ਵੱਲੋਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨੀਅਰਾਂ, ਸੀਵਰੇਜ ਤੇ ਜਲ ਸਪਲਾਈ ਬੋਰਡ, ਡ੍ਰੇਨੇਜ ਅਧਿਕਾਰੀਆਂ ਤੇ ਸਹਾਇਕ ਟਾਊਨ ਪਲਾਨਰਾਂ ਨਾਲ ਮੀਟਿੰਗ

ਜ਼ਿਲ੍ਹਾ ਪੁਲਿਸ ਸ਼ਨੀਵਾਰ ਨੂੰ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਹੱਲ ਲਈ ਪੁਲਿਸ ਸਟੇਸ਼ਨ ਪੱਧਰੀ ਸਮਾਧਾਨ ਕੈਂਪ ਲਗਾਏਗੀ

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਲਾਲ ਚੰਦ ਕਟਾਰੂਚੱਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ