Wednesday, February 05, 2025

Chandigarh

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

February 04, 2025 08:14 PM
SehajTimes

ਚੰਡੀਗੜ੍ਹ : ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫ਼ੀਕੇਸ਼ਨ ਐਸ.ਐਮ.ਐਸ. ਰਾਹੀਂ ਬਿਨੈਕਾਰ ਆਪਣੇ ਫੀਡਬੈਕ ਵੀ ਦੇ ਸਕਣਗੇ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ.ਏ.ਡੀ.) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਨੂੰ ਨਿਰਵਿਘਨ ਅਤੇ ਸੁਚੱਜੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ 5 ਫਰਵਰੀ, 2025 ਤੋਂ, ਪੰਜਾਬ ਪੁਲਿਸ ਵੱਲੋਂ ਬਿਨੈਕਾਰ ਨੂੰ ‘ਪੀਬੀਸਾਂਝ’ ਤੋਂ ਐਸ.ਐਮ.ਐਸ. ਰਾਹੀਂ ਸੂਚਨਾ ਭੇਜੀ ਜਾਵੇਗੀ, ਜਿਸ ਵਿੱਚ ਤਸਦੀਕ ਕਰਨ ਵਾਲੇ ਅਧਿਕਾਰੀ ਦਾ ਨਾਮ ਅਤੇ ਮੁਲਾਕਾਤ ਦੀ ਮਿਤੀ ਅਤੇ ਸਮੇਂ ਸਬੰਧੀ ਜਾਣਕਾਰੀ ਹੋਵੇਗੀ। ਇਸ ਸੁਧਾਰ ਦਾ ਉਦੇਸ਼ ਬੇਲੋੜੀ ਅਨਿਸ਼ਚਿਤਤਾ ਨੂੰ ਘਟਾਉਣਾ ਅਤੇ ਬਿਨੈਕਾਰ ਨੂੰ ਉਸਦੀ ਵੈਰੀਫ਼ੀਕੇਸ਼ਨ ਪ੍ਰਕਿਰਿਆ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਉਣਾ ਹੈ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਪੋਸਟ-ਵੈਰੀਫਿਕੇਸ਼ਨ ਐਸ.ਐਮ.ਐਸ. ਰਾਹੀਂ ਆਪਣੇ ਫੀਡਬੈਕ ਵਿੱਚ ਸਬੰਧਤ ਅਧਿਕਾਰੀ ਦੇ ਵਿਵਹਾਰ ਸਬੰਧੀ ਰਿਪੋਰਟ ਵੀ ਭੇਜ ਸਕਣਗੇ।

ਫੀਡਬੈਕ ਦੇਣ ਲਈ, ਬਿਨੈਕਾਰਾਂ ਨੂੰ ‘ਪੀਬੀਸਾਂਝ’ ਤੋਂ ਇੱਕ ਪੋਸਟ-ਵੈਰੀਫਿਕੇਸ਼ਨ ਐਸ.ਐਮ.ਐਸ. ਪ੍ਰਾਪਤ ਹੋਵੇਗਾ, ਜਿਸ ਵਿੱਚ ਫੀਡਬੈਕ ਫਾਰਮ ਨਾਲ ਇੱਕ ਹਾਈਪਰਲਿੰਕ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਫੀਡਬੈਕ
ਫਾਰਮ ਰਾਹੀਂ ਆਪਣਾ ਕੋਈ ਵੀ ਸੁਝਾਅ, ਟਿੱਪਣੀ ਜਾਂ ਸਮੱਸਿਆ ਸਾਂਝੀ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਹ ਫੀਡਬੈਕ ਵਿਧੀ ਪੰਜਾਬ ਪੁਲਿਸ ਨੂੰ ਸੇਵਾਵਾਂ ਦੇ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਨਾਗਰਿਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਵਿੱਚ ਮਦਦ ਕਰੇਗੀ।

Have something to say? Post your comment

 

More in Chandigarh

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ

ਯੋਗਾ ਦੇ ਅਨੇਕਾਂ ਫਾਇਦੇ, ਬਸ ਨਿਯਮਿਤ ਆਦਤ ਪਾਉਣ ਦੀ ਜ਼ਰੂਰਤ : ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ