Wednesday, February 05, 2025

Malwa

ਸੜ੍ਹਕੀ ਹਾਦਸੇ ਰੋਕਣ ਲਈ ਜ਼ਿਲ੍ਹੇ ਵਿੱਚ ਪੈਂਦੇ ਬਲੈਕ ਸਪਾਟ ਤੁਰੰਤ ਠੀਕ ਕਰਵਾਏ ਜਾਣ : ਡਿਪਟੀ ਕਮਿਸ਼ਨਰ

February 05, 2025 02:40 PM
SehajTimes

ਸੜ੍ਹਕ ਸੁਰੱਖਿਆ ਮਾਹ ਦੌਰਾਨ ਜ਼ਿਲ੍ਹੇ ਵਿੱਚ 96 ਚਲਾਨ ਕਰਕੇ 20.20 ਲੱਖ ਰੁਪਏ ਦਾ ਕੀਤਾ ਜੁਰਮਾਨਾ

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਡ ਸੇਫਟੀ ਕਮੇਟੀ ਦੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ : ਸੜ੍ਹਕੀ ਹਾਦਸੇ ਰੋਕਣ ਲਈ ਜ਼ਿਲ੍ਹੇ ਵਿੱਚ ਪੈਂਦੇ ਬਲੈਕ ਸਪਾਟ ਤੁਰੰਤ ਠੀਕ ਕੀਤੇ ਜਾਣ ਤਾਂ ਜੋ ਸੜ੍ਹਕ ਦੁਰਘਟਨਾਵਾਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।  ਇਹ ਆਦੇਸ਼ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਕੀਤੇ ਕਿ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਸਕੂਲਾਂ ਅੱਗੇ ਰੰਬਲ ਸਟਰਿੱਪ ਤੇ ਲੋੜੀਂਦੇ ਬੋਰਡ ਵੀ ਲਗਵਾਏ ਜਾਣ ਤਾਂ ਜੋ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਸੜ੍ਹਕ ਦੁਰਘਟਨਾਵਾਂ ਤੋਂ ਬਚਾਇਆ ਜਾ ਸਕੇ।

          ਡਾ: ਸੋਨਾ ਥਿੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਵਜੋਂ ਮਨਾਇਆ ਗਿਆ ਅਤੇ ਇਸ ਮਹੀਨੇ ਦੌਰਾਨ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੇ 96 ਵਾਹਨਾਂ ਦੇ ਚਲਾਨ ਕਰਕੇ 20 ਲੱਖ 20 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ। ਇਸ ਤੋਂ ਇਲਾਵਾ ਸੇਫ ਸਕੂਲ ਵਾਹਨ ਪਾਲਿਸੀ ਅਧੀਨ 51 ਸਕੂਲੀ ਬੱਸਾਂ ਦੀ ਚੈਕਿੰਗ ਕਰਕੇ 10 ਸਕੂਲ ਬੱਸਾਂ ਦੇ ਚਲਾਨ ਵੀ ਕੀਤੇ ਗਏ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਜਿਹੜੀਆਂ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ ਹਨ ਉਨ੍ਹਾਂ ਸਕੂਲਾਂ ਤੋਂ ਕੀਤੀ ਗਈ ਕਾਰਵਾਈ ਬਾਰੇ ਰਿਪੋਰਟ ਹਾਸਲ ਕੀਤੀ ਜਾਵੇ।

          ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਂਦੇ ਸਕੂਲਾਂ ਦੇ ਅੱਗੇ ਸੜ੍ਹਕ ਦੁਰਘਟਨਾਵਾਂ ਰੋਕਣ ਲਈ ਲੋੜੀਂਦੇ ਬੋਰਡ ਤੇ ਰੰਬਲ ਸਟਰਿੱਪ ਹੋਣ ਸਬੰਧੀ ਨਿੱਜੀ ਤੌਰ ਤੇ ਜਾਇਜ਼ਾ ਲਿਆ ਜਾਵੇ। ਉਨ੍ਹਾਂ ਨੈਸ਼ਨਲ ਹਾਈ ਵੇਅ ਅਥਾਰਟੀ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਲੈਕ ਸਪਾਟ ਬੰਦ ਕਰਨ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਵਿਸਥਾਰਤ ਰਿਪੋਰਟ ਭੇਜੀ ਜਾਵੇ। ਉਨ੍ਹਾਂ ਇਸ ਮੌਕੇ ਸੜ੍ਹਕ ਸੁਰੱਖਿਆ ਸਬੰਧੀ ਕੀਤੇ ਜਾਣ ਵਾਲੇ ਖਰਚਿਆਂ ਲਈ ਖਰਚਾ ਕਮੇਟੀ ਦਾ ਗਠਨ ਕਰਨ ਬਾਰੇ ਵੀ ਕਿਹਾ।

          ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਢਿੱਲੋਂ, ਸਹਾਇਕ ਸਿਵਲ ਸਰਜਨ ਡਾ: ਅਮਰੀਕ ਸਿੰਘ, ਸਹਾਇਕ ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ, ਬਾਲ ਸੁਰੱਖਿਆ ਅਫਸਰ ਨੇਹਾ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Have something to say? Post your comment

 

More in Malwa

ਸਰਕਾਰੀ ਆਈ.ਟੀ.ਆਈ. (ਲੜਕੇ) ਵਿਖੇ 7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ

ਜੇਤੂ ਖਿਡਾਰੀ ਗਗਨਦੀਪ ਭਾਰਦਵਾਜ ਸਨਮਾਨਿਤ

ਅਜੋਕੇ ਸਮੇਂ ਕੈਂਸਰ ਦਾ ਇਲਾਜ ਸੰਭਵ : ਮੰਗਵਾਲ 

ਅਮਨ ਅਰੋੜਾ ਨੇ ਸਬਜ਼ੀ ਮੰਡੀ ਨੂੰ ਸੌਂਪੀਆਂ ਨਵੀਆਂ ਟਰਾਲੀਆਂ

ਬੁਢਾਪਾ ਪੈਨਸ਼ਨ ਅਧੀਨ ਜ਼ਿਲ੍ਹੇ ਦੇ 45198 ਬਜੁਰਗਾਂ ਨੂੰ 06 ਕਰੋੜ 77 ਲੱਖ 97 ਹਜ਼ਾਰ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ : ਡਾ: ਸੋਨਾ ਥਿੰਦ

ਕਿਸਾਨਾਂ ਨੇ ਕੇਂਦਰੀ ਬਜ਼ਟ ਦੀਆਂ ਕਾਪੀਆਂ ਫੂਕੀਆਂ 

ਖਾਲੀ ਬੋਰਵੈਲ ਤੇ ਟਿਊਬਵੈੱਲ ਉੱਪਰੋਂ ਚੰਗੀ ਤਰ੍ਹਾਂ ਬੰਦ ਕੀਤੇ ਅਤੇ ਭਰੇ ਹੋਣੇ ਲਾਜ਼ਮੀ: ਡਿਪਟੀ ਕਮਿਸ਼ਨਰ

ਦਰਸ਼ਨ ਗੋਬਿੰਦਗੜ੍ਹ ਕੁੱਲ ਹਿੰਦ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਬਣੇ 

ਕਿਸਾਨਾਂ ਨੇ ਕੇਂਦਰ ਸਰਕਾਰ ਤੇ ਵਿਤਕਰੇਬਾਜ਼ੀ ਦੇ ਲਾਏ ਇਲਜ਼ਾਮ 

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ : ਹਰਚੰਦ ਸਿੰਘ ਬਰਸਟ