ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਸੁਨਾਮ ਵਿਖੇ ਸਥਿਤ ਸਬਜ਼ੀ ਮੰਡੀ ਦੇ ਆੜਤੀਆਂ ਅਤੇ ਸਬਜ਼ੀ ਵਿਕਰੇਤਾਵਾਂ ਨਾਲ ਮੀਟਿੰਗ ਕਰਦਿਆਂ ਮੰਡੀ ਨੂੰ ਸਾਫ ਸੁਥਰਾ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਨਗਰ ਕੌਂਸਲ ਸੁਨਾਮ ਅਧੀਨ ਆਉਂਦੇ ਵਾਰਡਾਂ ਅਤੇ ਸ਼ਹਿਰੀ ਹਿੱਸੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸਾਰੇ ਹੀ ਵਰਗਾਂ ਦਾ ਸਹਿਯੋਗ ਅਤਿਅੰਤ ਜਰੂਰੀ ਹੈ। ਸਬਜ਼ੀ ਮੰਡੀ ਦੀ ਸਾਫ ਸਫਾਈ ਨੂੰ ਮੁੱਖ ਰੱਖਦੇ ਹੋਏ ਲਿਫਟ ਵਾਲੀਆਂ ਦੋ ਨਵੀਆਂ ਟਰਾਲੀਆਂ ਸੌਂਪੀਆਂ ਅਤੇ ਆੜਤੀਆਂ ਤੇ ਵਿਕਰੇਤਾਵਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਮੰਡੀ ਵਿੱਚ ਖ਼ਰੀਦਦਾਰੀ ਕਰਨ ਲਈ ਆਉਣ ਵਾਲੇ ਲੋਕਾਂ ਨੂੰ ਕੂੜਾ ਕਰਕਟ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਾਰੇ ਹੀ ਨਾਗਰਿਕਾਂ ਨੂੰ ਇਹ ਅਪੀਲ ਹੈ ਕਿ ਉਹ ਸੜਕਾਂ ਦੇ ਆਲੇ ਦੁਆਲੇ ਗੰਦਗੀ ਨਾ ਸੁੱਟਣ ਬਲਕਿ ਯੋਗ ਨਿਪਟਾਰੇ ਲਈ ਸਹਿਯੋਗ ਦੇਣ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆੜ੍ਹਤੀਆਂ ਤੇ ਸਬਜ਼ੀ ਵਿਕਰੇਤਾਵਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਨਾਲ ਸੁਣਿਆ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਢੁਕਵੇ ਕਦਮ ਚੁੱਕਣ ਦੀ ਹਦਾਇਤ ਕੀਤੀ।
ਇਸ ਮੌਕੇ ਰਤਨ ਲਾਲ ਚਾਵਲਾ ਪ੍ਰਧਾਨ ਸਬਜੀ ਮੰਡੀ ਯੂਨੀਅਨ, ਓਮ ਪ੍ਰਕਾਸ਼ ਰੇਹੜੀ ਫੜੀ ਯੂਨੀਅਨ, ਹੰਗੀ ਖਾਨ, ਸੁਰਜੀਤ ਸਿੰਘ, ਵਿਕੀ ਗਰਗ, ਬਲਦੇਵ ਸਿੰਘ ਫੌਜੀ, ਯਾਦਵਿੰਦਰ ਸਿੰਘ ਰਾਜਾ, ਮਾਰਕੀਟ ਕਮੇਟੀ ਦੇ ਸਕੱਤਰ ਨਰਿੰਦਰ ਪਾਲ ਸਿੰਘ, ਜਿੰਮੀ ਬਾਂਸਲ, ਗੁਰਮੇਲ ਸਿੰਘ, ਦਿਨੇਸ਼ ਗਿੱਲ, ਕਨਈਆ ਲਾਲ, ਰਾਮ ਕੁਮਾਰ ਤੇ ਹੋਰ ਕਰਮਚਾਰੀ ਮੌਜੂਦ ਸਨ।