ਕਰਾਂਚੀ : ਪਾਕਿਸਤਾਨ ਵਿਚ ਹੋਏ ਇਕ ਧਮਾਕੇ ਵਿਚ ਕਈਆਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਹ ਧਮਾਕਾ ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਹੋਇਆ ਜਿਥੇ ਫਲਸਤੀਨ ਦੇ ਸਮਰਥਨ ਵਿੱਚ ਇੱਕ ਰੈਲੀ ਕੱਢੀ ਜਾ ਰਹੀ ਸੀ। ਇਸ ਧਮਾਕੇ ਵਿਚ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 13 ਹੋਰ ਜ਼ਖਮੀ ਹੋ ਗਏ ਹਨ । ਦੱਸ ਦੇਈਏ ਕਿ ਅਜੇ ਤੱਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ । ਇਸ ਤੋਂ ਲਗਭਗ ਇੱਕ ਮਹੀਨਾ ਪਹਿਲਾਂ ਬਲੋਚਿਸਤਾਨ ਦੀ ਰਾਜਧਾਨੀ ਕੇਟਾ ਵਿੱਚ ਸੇਰੇਨਾ ਹੋਟਲ ਦੀ ਪਾਰਕਿੰਗ ਵਿੱਚ ਇੱਕ ਧਮਾਕਾ ਹੋਇਆ ਸੀ, ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਸੀ ਅਤੇ 12 ਹੋਰ ਜ਼ਖਮੀ ਹੋਏ ਸਨ । ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੱਤੀ । ਬਲੋਚਿਸਤਾਨ ਸੂਬੇ ਦੀ ਸਰਕਾਰ ਦੇ ਬੁਲਾਰੇ ਲਿਆਕਤ ਸ਼ਾਹਵਾਨੀ ਨੇ ਦੱਸਿਆ ਕਿ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਰੈਲੀ ਚਮਨ ਸ਼ਹਿਰ ਦੇ ਇੱਕ ਬਾਜ਼ਾਰ ਵਿੱਚੋਂ ਲੰਘ ਰਹੀ ਸੀ ।
ਇਸ ਬਾਰੇ ਸ਼ਾਹਵਾਨੀ ਨੇ ਪਹਿਲਾਂ ਦੱਸਿਆ ਸੀ ਕਿ ਇਸ ਧਮਾਕੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 14 ਹੋਰ ਜ਼ਖਮੀ ਹੋ ਗਏ । ਜ਼ਖਮੀਆਂ ਵਿੱਚੋਂ 10 ਲੋਕਾਂ ਨੂੰ ਸਥਾਨਕ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਜਦਕਿ ਬਾਕੀ ਲੋਕਾਂ ਨੂੰ ਕੇਟਾ ਦੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ ।
ਇਸ ਤੋਂ ਬਾਅਦ ਅਧਿਕਾਰੀਆਂ ਨੇ ਦੱਸਿਆ ਕਿ ਬੰਬ ਧਮਾਕੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ । ਜ਼ਖਮੀਆਂ ਵਿੱਚੋਂ ਤਿੰਨ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਦਰਅਸਲ, ਇਹ ਰੈਲੀ ਫਿਲਸਤੀਨ ਦੇ ਲੋਕਾਂ ਪ੍ਰਤੀ ਇੱਕਜੁੱਟਤਾ ਪ੍ਰਗਟ ਕਰਨ ਲਈ ਕੱਢੀ ਜਾ ਰਹੀ ਹੈ । ਇਸ ਰੈਲੀ ਵਿੱਚ ਪੱਛਮੀ ਏਸ਼ੀਆ ਵਿੱਚ ਅਸਥਿਰਤਾ ਪੈਦਾ ਕਰਨ ਦੀ ਧਮਕੀ ਵੀ ਦਿੱਤੀ ਗਈ ।