Wednesday, February 05, 2025

Education

ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਮਾਪੇ : ਅਧਿਆਪਕ ਮਿਲਣੀ ਦਾ ਆਯੋਜਨ

February 05, 2025 04:37 PM
SehajTimes

ਬਰਨਾਲਾ : ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਾਪੇ–ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਾਪੇ–ਅਧਿਆਪਕ ਮਿਲਣੀ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸੁਖਵੀਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮਾਪੇ–ਅਧਿਆਪਕ ਮਿਲਣੀ ਮੌਕੇ ਵਿਦਿਆਰਥੀਆਂ ਦੇ ਮਾਤਾ–ਪਿਤਾ ਨੇ ਬੜੇ ਉਤਸ਼ਾਹ ਨਾਲ ਆਪਣੇ ਬੱਚਿਆਂ ਦੀ ਪ੍ਰੀ–ਬੋਰਡ ਪ੍ਰੀਖਿਆ ਦੀ ਕਾਰਗੁਜ਼ਾਰੀ ਬਾਰੇ ਜਾਣਿਆ।  ਅਧਿਆਪਕਾਂ ਵੱਲੋਂ ਬੱਚਿਆਂ ਦੇ ਮਾਤਾ–ਪਿਤਾ ਨਾਲ ਸਾਲਾਨਾ ਪ੍ਰੀਖਿਆ ਦੀ ਤਿਆਰੀ, ਮਿਸ਼ਨ 100 ਪ੍ਰਤੀਸ਼ਤ, ਨਵੇਂ ਸ਼ੈਸ਼ਨ ਲਈ ਸਕੂਲ ਵਿੱਚ ਵੱਧ–ਤੋਂ ਵੱਧ ਦਾਖਲੇ ਕਰਵਾਉਣ, ਬੱਚਿਆਂ ਦੀਆਂ ਰੁਚੀਆਂ, ਸਿਹਤ ਸਬੰਧੀ ਆਦਤਾਂ, ਸਹਿ–ਵਿੱਦਿਅਕ ਕਿਰਿਆਵਾਂ ਅਤੇ ਖੇਡਾਂ ਸਬੰਧੀ ਗੱਲਬਾਤ ਕੀਤੀ ਗਈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਮਾਤਾ–ਪਿਤਾ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਮੁਖੀ ਗੁਰਜੀਤ ਕੌਰ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਚਿਰਜੋਤ ਸਿੰਘ, ਹਰਜੀਤ ਸਿੰਘ ਜੋਗਾ, ਸਮੂਹ ਵਿਦਿਆਰਥੀ ਅਤੇ ਉਹਨਾਂ ਦੇ ਮਾਤਾ–ਪਿਤਾ ਮੌਜੂਦ ਸਨ।

Have something to say? Post your comment

 

More in Education

ਐਨ ਆਰ ਆਈ ਸ. ਅਵਤਾਰ ਸਿੰਘ ਔਜਲਾ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਨੂੰ 30 ਨਵੇਂ ਡੈਸਕ ਭੇਂਟ ਕੀਤੇ

ਪੰਜਾਬੀ ਯੂਨੀਵਰਸਿਟੀ ਡਾ. ਇੰਦਰਪ੍ਰੀਤ ਕੌਰ ਸੰਧੂ ਨੂੰ ਮੁੱਖ ਮੰਤਰੀ ਨੇ ਕੀਤਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਵਾਤਾਵਰਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਨੇਮਾ ਹੈ ਇੱਕ ਪ੍ਰਭਾਵਸ਼ਾਲੀ ਮਾਧਿਅਮ: ਪ੍ਰੋ. ਨਰਿੰਦਰ ਕੌਰ ਮੁਲਤਾਨੀ

ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ. ਖੇੜੀ ਗੁੱਜਰਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ ਨੂੰ ਕੀਤਾ ਗਿਆ ਸਨਮਾਨਿਤ

ਅਕੇਡੀਆ ਸਕੂਲ 'ਚ ਰਚਨਾਤਮਕ ਲਿਖਾਈ ਮੁਕਾਬਲੇ ਕਰਵਾਏ

ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ. ਖੇੜੀ ਗੁੱਜਰਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ ਨੂੰ ਕੀਤਾ ਗਿਆ ਸਨਮਾਨਿਤ

ਆਈ.ਆਈ.ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ

 ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਵੱਲੋਂ ਸ.ਹ.ਸ. ਅਸਰਪੁਰ ਵਿਖੇ ਵੰਡੀ ਗਈ ਸਟੇਸ਼ਨਰੀ

ਕੰਪਿਊਟਰ ਅਧਿਆਪਕਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਝਾੜੂ ਸੁੱਟਕੇ ਪ੍ਰਗਟਾਇਆ ਰੋਸ