Sunday, April 20, 2025

Malwa

ਸਰਕਾਰੀ ਆਈ.ਟੀ.ਆਈ. (ਲੜਕੇ) ਵਿਖੇ 7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ

February 05, 2025 04:42 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਪਟਿਆਲਾ ਨਾਲ ਮਿਲ ਕੇ 7 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
        ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਐੱਚ.ਡੀ.ਐੱਫ਼.ਸੀ. ਲਾਈਫ਼, ਡੀ-ਮਾਰਟ, ਐਸ.ਬੀ.ਆਈ. ਕਾਰਡ, ਪ੍ਰੀਤ ਟਰੈਕਟਰ, ਚੈਕਮੇਟ ਸਕਿਉਰਿਟੀ, ਬੈਕਟਰਸ, ਜੀ.ਐਸ.ਏ. ਇੰਡਸਟਰੀ, ਐਸ.ਬੀ.ਆਈ. ਲਾਈਫ਼, ਫਾਰਮਲਾਈਨ, ਹੈਰੀਸਨ ਜਨਰੇਟਰ, ਮਹਿੰਦਰਾ ਐਂਡ ਮਹਿੰਦਰਾ, ਕਲੈਰਿਅਨ ਇੰਨ ਅਤੇ ਹੋਰ ਨਾਮੀ ਕੰਪਨੀਆਂ ਪਹੁੰਚ ਰਹੀਆਂ ਹਨ। ਇਸ ਰੋਜ਼ਗਾਰ ਮੇਲੇ ਵਿੱਚ ਦਸਵੀਂ, ਬਾਰ੍ਹਵੀਂ, ਆਈ.ਟੀ.ਆਈ., ਡਿਪਲੋਮਾ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਅਤੇ ਹੋਰ ਯੋਗਤਾ ਰੱਖਣ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਜਿਨ੍ਹਾਂ ਲੜਕੇ ਅਤੇ ਲੜਕੀਆਂ ਦੀ ਉਮਰ 18-35 ਸਾਲ ਹੈ, ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 7 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਪਟਿਆਲਾ ਵਿਖੇ ਪਹੁੰਚ ਕੇ ਇਸ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈ ਸਕਦੇ ਹਨ। ਇਸ  ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ-ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ