ਅੰਮ੍ਰਿਤਸਰ : ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਏਅਰਪੋਰਟ ਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ ਹੈ ਤੇ ਨਾਲ ਹੀ ਡਿਪੋਰਟ ਹੋਏ ਬੰਦਿਆਂ ਦੀ ਡਿਟੇਲ ਵੀ ਸਾਹਮਣੇ ਆ ਗਈ ਹੈ। ਅਮਰੀਕਾ ਵੱਲੋਂ ਜਿਹੜੇ 205 ਭਾਰਤੀ ਡਿਪੋਰਟ ਕੀਤੇ ਗਏ ਹਨ ਉਨ੍ਹਾਂ ਵਿਚ ਪੰਜਾਬ ਦੇ 30, ਹਰਿਆਣਾ ਦੇ 33 ਲੋਕ, ਗੁਜਰਾਤ ਦੇ 33, ਚੰਡੀਗੜ੍ਹ ਦੇ 2 ਲੋਕ ਤੇ ਮਹਾਰਾਸ਼ਟਰ ਦੇ 3 ਲੋਕ ਸ਼ਾਮਲ ਹਨ। ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸੜਕ ਮਾਰਗ ਤੋਂ ਘਰ ਪਹੁੰਚਾਏ ਜਾਣਗੇ। ਹੋਰ ਸੂਬਿਆਂ ਗੁਜਰਾਤ, ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਹਵਾਈ ਮਾਰਗ ਰਾਹੀਂ ਭੇਜਿਆ ਜਾਵੇਗਾ।
ਹਵਾਈ ਅੱਡੇ ‘ਤੇ ਏਜੰਸੀਆਂ ਅਲਰਟ ਹੋ ਗਈਆਂ ਹਨ। ਅਮਰੀਕੀ ਜਹਾਜ਼ ਵਿਚ ਆ ਰਹੇ ਸਾਰੇ ਲੋਕਾਂ ਦੇ ਅੰਮ੍ਰਿਤਸਰ ਏਅਰਪੋਰਟ ‘ਤੇ ਦਸਤਾਵੇਜ਼ ਚੈੱਕ ਕੀਤੇ ਜਾਣਗੇ। ਅਪਰਾਧਿਕ ਰਿਕਾਰਡ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ । ਜੇਕਰ ਕਿਸੇ ਦਾ ਕ੍ਰਿਮੀਨਲ ਰਿਕਾਰਡ ਨਿਕਲਿਆ ਤਾਂ ਉਸ ਨੂੰ ਏਅਰਪੋਰਟ ‘ਤੇ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।