Wednesday, April 16, 2025

Chandigarh

ਡਿਪਟੀ ਕਮਿਸ਼ਨਰ ਨੇ ਆਰਜ਼ ਐਂਮਬਿਸ਼ਨ ਓਵਰਸੀਜ਼ ਆਈਲੈਟਸ ਤੇ ਵੀਜ਼ਾ ਕੰਸਲਟੈਂਸੀ ਦਾ ਲਾਇਸੈਂਸ ਕੀਤਾ ਰੱਦ

February 06, 2025 02:48 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਆਰਜ਼ ਐਂਮਬਿਸ਼ਨ ਓਵਰਸੀਜ਼ ਆਈਲੈਟਸ ਤੇ ਵੀਜ਼ਾ ਕੰਸਲਟੈਂਸੀ, ਖਮਾਣੋਂ ਰੋਡ, ਖਮਾਣੋਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਆਰਜ਼ ਐਂਮਬਿਸ਼ਨ ਓਵਰਸੀਜ਼ ਆਈਲੈਟਸ ਤੇ ਵੀਜ਼ਾ ਕੰਸਲਟੈਂਸੀ, ਖਮਾਣੋਂ ਰੋਡ, ਖਮਾਣੋਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਲਾਇਸੈਂਸ ਨੰਬਰ 33/ਐਮ.ਸੀ.-1, ਮਿਤੀ 27.05.2019 ਨੂੰ ਜਾਰੀ ਕੀਤਾ ਗਿਆ ਸੀ, ਜੋ ਕਿ ਮਿਤੀ 26.05.2024 ਤੱਕ ਵੈਲਿਡ ਸੀ, ਜਿਸ ਦੀ ਮਿਆਦ ਖਤਮ ਹੋ ਚੁੱਕੀ ਹੈ। ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਲਾਇਸੈਂਸ ਦੀ ਮਿਆਦ ਖਤਮ ਹੋਣ ਤੋਂ ਦੋ (2) ਮਹੀਨੇ ਪਹਿਲਾਂ ਲਾਇਸੈਂਸ ਰੀਨਿਊ ਕਰਵਾਉਣ ਲਈ ਅਪਲਾਈ ਕਰਨਾ ਹੁੰਦਾ ਹੈ।

ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਹੀ ਲਾਇਸੈਂਸ ਕੈਂਸਲ ਕਰਨ ਤੋਂ ਪਹਿਲਾਂ ਸ੍ਰੀ ਹਰਜੀਤ ਸਿੰਘ ਵਾਸੀ ਪਿੰਡ ਚੰਡਿਆਲਾ, ਤਹਿਸੀਲ ਖਮਾਣੋਂ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਪੱਤਰ ਨੰ: 15071/ਫ.ਕ.1, ਮਿਤੀ 23.9.2024 ਰਾਹੀਂ ਇੱਕ ਹਫਤੇ ਦੇ ਅੰਦਰ-ਅੰਦਰ ਲਾਇਸੈਂਸ ਰੀਨਿਊ ਕਰਨ ਲਈ ਅਪਲਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਹਰਜੀਤ ਸਿੰਘ ਵਾਸੀ ਪਿੰਡ ਚੰਡਿਆਲਾ, ਤਹਿਸੀਲ ਖਮਾਣੋਂ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵੱਲੋ ਲਗਭਗ ਚਾਰ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਲਾਇਸੈਂਸ ਰੀਨਿਊ ਕਰਨ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ।

ਇਸ ਲਈ ਡਾ. ਸੋਨਾ ਥਿੰਦ, ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਆਰਜ਼ ਐਂਮਬਿਸ਼ਨ ਓਵਰਸੀਜ਼ ਆਈਲੈਟਸ ਤੇ ਵੀਜ਼ਾ ਕੰਸਲਟੈਂਸੀ, ਖਮਾਣੋਂ ਰੋਡ, ਖਮਾਣੋਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਨੰਬਰ 33/ਐਮ.ਸੀ.-1, ਮਿਤੀ 27.05.2019 ਰੱਦ ਕਰ ਦਿੱਤਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ, ਲਾਇਸੈਂਸੀ ਦੇ ਜਾਂ ਇਸ ਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ
ਲਾਇਸੈਂਸੀ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਵੀ ਜ਼ਿੰਮੇਵਾਰ ਹੋਵੇਗਾ।

 
 

Have something to say? Post your comment

 

More in Chandigarh

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜੁਝਾਰ ਨਗਰ, ਝਾਮਪੁਰ ਅਤੇ ਤੜੋਲੀ ਦੇ ਸਕੂਲਾਂ ਵਿਖੇ 40.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ