ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਵਧਵੀ ਮੀਟਿੰਗ ਬਲਾਕ ਆਗੂ ਰਾਮ ਸ਼ਰਨ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਡੇਰਾ ਟੀਕਮ ਦਾਸ ਉਗਰਾਹਾਂ ਵਿਖੇ ਹੋਈ। ਮੀਟਿੰਗ ਵਿੱਚ ਉਚੇਚੇ ਤੌਰ ਤੇ ਸ਼ਾਮਿਲ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਵਿਖੇ ਜ਼ਮੀਨ ਮਾਲਕੀ ਨੂੰ ਲੈਕੇ ਪਿਛਲੇ 20 ਦਿਨਾਂ ਤੋਂ ਮੋਰਚਾ ਚੱਲ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ ਪੰਜਾਬ ਵਿੱਚ ਸੜਕਾਂ ਦੇ ਵੱਡੇ ਜਾਲ ਵਿਛਾਏ ਜਾ ਰਹੇ ਹਨ ਕਾਰਪੋਰੇਟ ਘਰਾਣਿਆਂ ਦੇ ਵਪਾਰ ਨੂੰ ਵੱਡਾ ਕਰਨ ਵਾਸਤੇ ਸਾਡੀਆਂ ਸਰਕਾਰਾਂ ਪੰਜਾਬ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਕਾਰਪੋਰੇਟਾਂ ਨੂੰ ਦੇਣਾ ਚਾਹੁੰਦੀਆਂ ਹਨ ਇਹ ਸੜਕਾਂ ਪੰਜਾਬ ਦੇ ਲੋਕਾਂ ਦੀ ਬਰਬਾਦੀ ਦਾ ਕਾਰਨ ਬਣਨਗੀਆਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਮਾਲੋ ਮਾਲ ਕਰ ਦੇਣਗੇ ਇਸ ਲਈ ਕਿਸਾਨਾਂ ਦੀਆਂ ਜਮੀਨਾਂ ਕਿਸੇ ਵੀ ਕੀਮਤ ਤੇ ਕਾਰਪੋਰੇਟਾਂ ਨੂੰ ਨਹੀਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 13 ਫਰਵਰੀ ਨੂੰ ਜਿਉਂਦ ਪਿੰਡ ਵਿੱਚ ਜਮੀਨ ਬਚਾਓ ਸੰਗਰਾਮ ਕਾਨਫਰੰਸ ਕੀਤੀ ਜਾ ਰਹੀ ਹੈ ਇਸ ਕਾਨਫਰੰਸ ਵਿੱਚ ਸਨਾਮ ਬਲਾਕ ਵਿੱਚੋਂ 35 ਬੱਸਾਂ ਦਾ ਕਾਫਲਾ ਜਿਉਂਦ ਪਿੰਡ ਵੱਲ ਰਵਾਨਾ ਹੋਵੇਗਾ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਸੁਨਾਮ ਬਲਾਕ ਵਿੱਚ ਜੰਗੀ ਪੱਧਰ ਤੇ ਰੈਲੀਆਂ ਕੀਤੀਆਂ ਜਾਣਗੀਆਂ ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਸੁਖਪਾਲ ਸਿੰਘ ਮਾਣਕ ਕਣਕਵਾਲ, ਯਾਦਵਿੰਦਰ ਸਿੰਘ ਚੱਠਾ, ਮਹਿੰਦਰ ਸਿੰਘ ਨਮੋਲ ਅਤੇ ਸਮੂਹ ਪਿੰਡਾਂ ਦੀਆਂ ਇਕਾਈਆਂ ਦੇ ਮੈਂਬਰ ਹਾਜ਼ਰ ਸਨ।