ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਵਿੱਚ ਪੈਂਦੇ ਪਿੰਡ ਚੱਠਾ ਸੇਖਵਾਂ ਦੇ ਕੈਨੇਡਾ ਦੇ ਸਰੀ ਸ਼ਹਿਰ 'ਚ ਗਏ ਪਵਨਦੀਪ ਸਿੰਘ ਜਿਸਦੀ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਦੀ ਅੱਜ ਮ੍ਰਿਤਕ ਦੇਹ ਪਿੰਡ ਪਹੁੰਚਣ 'ਤੇ ਪਰਿਵਾਰ ਵਲੋਂ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਿਕਰਯੋਗ ਹੈ ਕਿ ਮ੍ਰਿਤਕ ਪਵਨਦੀਪ ਸਿੰਘ ਬਿਲਕੁਲ ਸਧਾਰਨ ਪਰਿਵਾਰ ਨਾਲ ਸੰਬੰਧ ਰੱਖਦਾ ਸੀ ਅਤੇ ਵਿਧਵਾ ਮਾਂ ਦਾ ਸਹਾਰਾ ਸੀ।ਪਵਨਦੀਪ ਸਿੰਘ ਰੋਜ਼ੀ ਰੋਟੀ ਕਮਾਉਣ ਅਤੇ ਆਪਣਾ ਭਵਿੱਖ ਬਿਹਤਰ ਬਣਾਉਣ ਲਈ ਕਰੀਬ ਡੇਢ ਕੁ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਦੱਸਣਯੋਗ ਹੈ ਕਿ ਵਿਧਵਾ ਮਾਂ ਆਪਣੇ ਪੁੱਤਰ ਪਵਨਦੀਪ ਸਿੰਘ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣ ਦੇ ਵੀ ਸਮਰੱਥ ਨਹੀ ਸੀ। ਜਿਸ ਕਰਕੇ ਕੈਨੇਡਾ ਰਹਿੰਦੇ ਪੰਜਾਬੀ ਭਾਈਚਾਰੇ ਵੱਲੋਂ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਉਣ 'ਚ ਮੱਦਦ ਕੀਤੀ ਗਈ ਹੈ ਪਿੰਡ ਦੇ ਵਸਨੀਕਾਂ ਅਤੇ ਪੰਚਾਇਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੀ ਵਿਧਵਾ ਮਾਤਾ ਕੋਲ ਕਮਾਈ ਦਾ ਕੋਈ ਸਾਧਨ ਨਹੀ ਹੈ ਤੇ ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰ ਦੀ ਮਾਲੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਸਰਪੰਚ ਚਰਨਜੀਤ ਕੌਰ, ਸੁਰਜੀਤ ਕੌਰ, ਮਨਦੀਪ ਕੌਰ, ਕਿਰਨਾ, ਮਹਿੰਦਰ ਸਿੰਘ, ਬੀਰਇੰਦਰਜੀਤ ਸਿੰਘ, ਬੇਦੀ ਸਿੰਘ (ਸਾਰੇ ਪੰਚ)ਮਨਪ੍ਰੀਤ ਸਿੰਘ ਮਨੀ, ਗੁਰਦੀਪ ਸਿੰਘ ਅਤੇ ਸਾਬਕਾ ਸਰਪੰਚ ਨਿਰਵੈਰ ਸਿੰਘ ਆਦਿ ਮੌਜੂਦ ਸਨ।