Sunday, April 20, 2025

Malwa

ਆਰਥਿਕਤਾ ਦੇ ਝੰਬੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ 

February 07, 2025 07:00 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਆਰਥਿਕਤਾ ਦੇ ਝੰਬੇ ਪਿੰਡ ਮਾਡਲ ਟਾਊਨ -2 ਦੇ ਪਤੀ-ਪਤਨੀ ਨੇ ਇਕੱਠਿਆਂ ਜ਼ਹਿਰੀਲੀ ਵਸਤੂ ਨਿਗਲਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਖੇਤੀ ਧੰਦੇ ਨਾਲ ਜੁੜੇ ਹੋਏ ਸਨ। ਪੰਜਾਬ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਉਕਤ ਘਟਨਾ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਮ੍ਰਿਤਕ ਕਿਸਾਨ ਬਲਵੀਰ ਸਿੰਘ ਕਰੀਬ ਚਾਰ ਏਕੜ ਦਾ ਮਾਲਕ ਸੀ। ਜਿਸ ਕਾਰਨ ਪਰਿਵਾਰ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ। ਬੀਤੀ ਕੱਲ ਜਦੋਂ ਉਨਾਂ ਦਾ ਭਰਾ ਅਤੇ ਪੁੱਤਰ ਰਿਸ਼ਤੇਦਾਰੀ ਵਿਚ ਕੋਈ ਮਰਗਤ ਹੋਣ 'ਤੇ ਬਾਹਰ ਗਏ ਹੋਏ ਸਨ ਤਾਂ ਪਿੱਛੋਂ ਬਲਵੀਰ ਸਿੰਘ(56) ਅਤੇ ਉਸ ਦੀ ਪਤਨੀ ਸੁਖਪਾਲ ਕੌਰ ਸੁੱਖ (52) ਵਲੋਂ ਘਰ ਵਿੱਚ ਸਲਫਾਸ ਖਾਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ। ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਨਾਂ ਦੇ ਪਿੰਡ ਵਿਚ ਵਾਪਰੀ ਇਹ ਦੁਖਦਾਈ ਘਟਨਾ ਛੋਟੀ ਕਿਸਾਨੀ ਦੀ ਆਰਥਿਕ ਮੰਦਹਾਲੀ ਨੂੰ ਬਿਆਨ ਕਰਦੀ ਹੈ। ਉਨਾਂ ਪੰਜਾਬ ਸਰਕਾਰ ਤੋਂ ਉਕਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਅਤੇ ਹੈਪੀ ਨਮੋਲ ਨੇ ਕਿਹਾ ਕਿ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਦੇ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨੀ ਮੰਗਾਂ ਪੂਰੀਆਂ ਕਰਨ ਲਈ ਪਹਿਲ ਕਦਮੀ ਕਰਨ ਨੂੰ ਯਕੀਨੀ ਬਣਾਉਣ।

Have something to say? Post your comment

 

More in Malwa

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ-ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ