Monday, February 10, 2025

Chandigarh

ਪੰਜਾਬ ਦੇ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਮਹੱਤਵਪੂਰਨ ਪਹਿਲਕਦਮੀ

February 07, 2025 07:12 PM
SehajTimes

ਸਕੀਮਾਂ ਸਬੰਧੀ ਜਾਗਰੂਕਤਾ ਤੇ ਕੈਂਪ ਲਗਾਉਣ ਲਈ ਦੋ ਕਰੋੜ ਰੁਪਏ ਦਾ ਬਜਟ ਰੱਖਿਆ

ਚੰਡੀਗੜ੍ਹ : ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਹੈ। ਇਸ ਨੂੰ ਪ੍ਰਾਪਤ ਕਰਨ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਲਾਜ਼ਮੀ ਹੈ। ਬੀਤੀ ਸ਼ਾਮ ਕਿਰਤ ਭਵਨ ਵਿਖੇ ਹੋਈ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ 55ਵੀਂ ਮੀਟਿੰਗ ਵਿੱਚ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਸ਼ਰਤ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬੱਚਿਆਂ ਦੀ ਪੜ੍ਹਾਈ ਲਈ ਹੁਣ ਕਿਰਤੀਆਂ ਵੱਲੋਂ ਵਜੀਫਾ ਸਕੀਮ ਦਾ ਲਾਭ ਅੰਸ਼ਦਾਨ ਕਰਨ ਦੀ ਮਿਤੀ ਤੋਂ ਹੀ ਲਿਆ ਜਾ ਸਕੇਗਾ। ਸੌਂਦ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਿਰਤੀਆਂ ਦੀ ਭਲਾਈ ਲਈ ਹੋਰ ਵੀ ਕਈ ਮਹੱਤਵਪੂਰਨ ਫੈਸਲੇ ਲਏ ਗਏ। ਪੰਜਾਬ ਲੇਬਰ ਵੈਲਫੇਅਰ ਬੋਰਡ ਦੀਆਂ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਕਰੋੜ ਰੁਪਏ ਦਾ ਸਾਲਾਨਾ ਬਜਟ ਰੱਖਿਆ ਗਿਆ। ਇਸ ਤੋਂ ਇਲਾਵਾ ਇਨ੍ਹਾਂ ਸਕੀਮਾਂ ਦਾ ਲਾਭ ਦੇਣ ਲਈ ਕਿਰਤੀਆਂ ਦੀ ਕੰਮ ਵਾਲੀ ਥਾਂ ‘ਤੇ ਕੈਂਪ ਲਗਾਉਣ ਲਈ ਵੀ ਇੱਕ ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ।

ਸੌਂਦ ਨੇ ਦੱਸਿਆ ਕਿ ਬੋਰਡ ਅਧੀਨ ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫੀਕੇਟ ਦੀ ਸ਼ਰਤ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਹੁਣ ਕਿਰਤੀ ਵਿਆਹ ਵਾਲੀ ਧਾਰਮਿਕ ਥਾਂ ਅਤੇ ਵਿਆਹ ਕਰਵਾਉਣ ਵਾਲੇ ਧਾਰਮਿਕ ਵਿਅਕਤੀ ਦੀਆਂ ਫੋਟੋਆਂ ਲਗਾ ਦੇ ਸ਼ਗਨ ਸਕੀਮ ਦਾ ਲਾਭ ਲੈ ਸਕੇਗਾ। ਇਸ ਫੈਸਲੇ ਨਾਲ ਕਿਰਤੀਆਂ ਨੂੰ ਰਜਿਸਟਰਡ ਮੈਰਿਜ ਸਰਟੀਫੀਕੇਟ ਲੈਣ ਲਈ ਪ੍ਰੇਸ਼ਾਨੀ ਨਹੀ ਝੱਲਣੀ ਪਵੇਗੀ।

ਕਿਰਤ ਮੰਤਰੀ ਵੱਲੋਂ ਇਹ ਵੀ ਆਦੇਸ਼ ਦਿੱਤਾ ਗਿਆ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕਰਨੀ ਯਕੀਨੀ ਬਣਾਈ ਜਾਵੇ। ਇਹ ਵੀ ਫੈਸਲਾ ਕੀਤਾ ਗਿਆ ਕਿ ਫੰਡ ਦੀ ਅੰਸ਼ਦਾਨ ਦੀ ਰਕਮ ਨੂੰ 1 ਅਪ੍ਰੈਲ 2025 ਤੋਂ ਵਧਾਇਆ ਜਾਵੇ ਤਾਂ ਜੋ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਆਰਥਿਕ ਸਥਿਤੀ ਹੋਰ ਬੇਹਤਰ ਹੋ ਸਕੇ।

ਮੀਟਿੰਗ ਵਿੱਚ ਕਿਰਤ ਸਕੱਤਰ ਮਨਵੇਸ਼ ਸਿੰਘ ਸਿੱਧੂ, ਕਿਰਤ ਕਮਿਸ਼ਨਰ ਰਾਜੀਵ ਕੁਮਾਰ ਗੁਪਤਾ, ਜੁਆਇੰਟ ਡਾਇਰੈਕਟਰ ਆਫ ਫੈਕਟਰੀਜ਼ ਨਰਿੰਦਰ ਸਿੰਘ, ਸਹਾਇਕ ਵੈਲਫੇਅਰ ਕਮਿਸ਼ਨਰ ਗੌਰਵ ਪੁਰੀ, ਜੁਆਇੰਟ ਡਾਇਰੈਕਟਰ ਕੰਨੂ ਥਿੰਦ ਅਤੇ ਓਦਯੋਗ, ਵਿੱਤ ਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
--------

Have something to say? Post your comment

 

More in Chandigarh

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਯੋਗਸ਼ਾਲਾ ਦਾ ਲੋਕਾਂ ’ਚ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਉਤਸ਼ਾਹ : ਐਸ.ਡੀ.ਐਮ ਦਮਨਦੀਪ ਕੌਰ

ਐਸ.ਐਮ.ਓ. ਨੇ ਟੀ.ਬੀ. ਦੇ 15 ਮਰੀਜ਼ਾਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ 

ਪੰਜਾਬ ਵੱਲੋਂ 1 ਅਤੇ 2 ਮਾਰਚ ਨੂੰ ਐਸ.ਏ.ਐਸ.ਨਗਰ ਵਿਖੇ ਦੋ ਰੋਜ਼ਾ ਘੋੜਸਵਾਰੀ ਉਤਸਵ ਦਾ ਆਯੋਜਨ ਕੀਤਾ ਜਾਵੇਗਾ 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ ਪੀ ਐਨ ਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ ਦਾ ਉਦਘਾਟਨ ਕੀਤਾ 

ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ 

ਬਨੂੜ ਕੈਨਾਲ ਡੈਮ ਵਿਖੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਬੇਬੁਨਿਆਦ 

ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ 'ਚ ਬਦਲਿਆ: ਡਾ: ਰਵਜੋਤ ਸਿੰਘ