Monday, February 10, 2025

Chandigarh

ਡਾ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਬਰਾਬਰੀ ਵਾਲੇ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ: ਹਰਭਜਨ ਸਿੰਘ ਈ.ਟੀ.ਓ.

February 07, 2025 07:14 PM
SehajTimes

ਚੰਡੀਗੜ੍ਹ : ਸਮਾਜਿਕ ਨਿਆਂ ਲਈ ਭਾਰਤ ਦੇ ਯਤਨਾਂ ਵਿੱਚ ਡਾ. ਬੀ. ਆਰ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਦੀ ਸਥਾਈ ਮਹੱਤਤਾ 'ਤੇ ਜ਼ੋਰ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਨਿਆਂ ਦਾ ਡੂੰਘਾ ਅਤੇ ਪਰਿਵਰਤਨਵਾਦੀ ਦ੍ਰਿਸ਼ਟੀਕੋਣ ਇੱਕ ਬਰਾਬਰੀ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਦੇ ਯਤਨਾਂ ਵਿੱਚ ਮਾਰਗਦਰਸ਼ਨ ਕਰਨ ਲਈ ਮਹੱਤਵਪੂਰਨ ਹੈ।

“ਡਾ. ਬੀ. ਆਰ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਅਤੇ ਸਮਾਜਿਕ ਨਿਆਂ ਲਈ ਭਾਰਤ ਦੇ ਯਤਨ’ ਵਿਸ਼ੇ 'ਤੇ ਪੰਜਾਬ ਯੂਨੀਵਰਸਿਟੀ ਵਿਖੇ ਹੋਏ ਇਕ ਰੋਜ਼ਾ ਸੈਮੀਨਾਰ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਮੁੱਖ ਆਰਕੀਟੈਕਟ ਡਾ. ਅੰਬੇਡਕਰ ਦਾ ਮੰਨਣਾ ਸੀ ਕਿ ਸਮਾਜਿਕ ਨਿਆਂ ਕੇਵਲ ਇੱਕ ਕਾਨੂੰਨੀ ਸਿਧਾਂਤ ਨਹੀਂ ਸਗੋਂ ਇੱਕ ਨੈਤਿਕ ਅਤੇ ਸਮਾਜਿਕ ਲੋੜ ਹੈ ਜੋ ਆਜ਼ਾਦੀ, ਬਰਾਬਰੀ ਨੂੰ ਯਕੀਨੀ ਬਣਾਉਂਦਾ ਹੈ।

ਕੈਬਨਿਟ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਭਾਰਤੀ ਸਮਾਜ ਵਿੱਚ ਡੂੰਘੀ ਤਰ੍ਹਾਂ ਫੈਲੀ ਹੋਈ ਲਿੰਗ ਅਸਮਾਨਤਾ ਦੇ ਮੱਦੇਨਜ਼ਰ ਔਰਤਾਂ ਦੇ ਅਧਿਕਾਰਾਂ ਲਈ ਡਾ. ਅੰਬੇਡਕਰ ਵੱਲੋਂ ਕੀਤੀ ਗਈ ਵਕਾਲਤ ਦਾ ਵੀ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਔਰਤਾਂ ਦੀ ਸੁਰੱਖਿਆ ਅਤੇ ਉੱਨਤੀ ਲਈ ਵਿਧਾਨਿਕ ਸੁਧਾਰਾਂ ਲਈ ਅਣਥੱਕ ਕੰਮ ਕੀਤਾ ਅਤੇ ਉਨ੍ਹਾਂ ਦੇ ਯਤਨਾਂ ਨੇ ਸਮਕਾਲੀ ਭਾਰਤ ਵਿੱਚ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਵਾਲੇ ਕਾਨੂੰਨੀ ਪ੍ਰਬੰਧਾਂ ਦੀ ਨੀਂਹ ਰੱਖੀ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਨਿਆਂ ਦਾ ਦ੍ਰਿਸ਼ਟੀਕੋਣ ਇੱਕ ਜੀਵਤ ਫਲਸਫਾ ਹੈ ਜੋ ਪ੍ਰਸ਼ਾਸਨ, ਨੀਤੀਆਂ ਅਤੇ ਸਮਾਜਿਕ ਅੰਦੋਲਨਾਂ ਨੂੰ ਪ੍ਰੇਰਿਤ ਕਰਦਾ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਸਮਾਜ ਦੇ ਰੂਪ ਵਿੱਚ, ਸਾਨੂੰ ਜਾਤੀ ਅਧਾਰਤ ਭੇਦਭਾਵ ਨੂੰ ਖਤਮ ਕਰਨ, ਮੌਕਿਆਂ ਤੱਕ ਬਰਾਬਰ ਪਹੁੰਚ ਯਕੀਨੀ ਬਣਾਉਣ, ਭਾਈਚਾਰੇ ਅਤੇ ਏਕਤਾ ਨੂੰ ਉਤਸ਼ਾਹਿਤ ਕਰਨ ਅਤੇ ਹਾਸ਼ੀਏ 'ਤੇ ਪਏ ਲੋਕਾਂ ਨੂੰ ਸਸ਼ਕਤ ਕਰਨ ਲਈ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੋਣਾ ਚਾਹੀਦਾ ਹੈ।

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਪਣੇ ਭਾਸ਼ਣ ਦੀ ਸਮਾਪਤੀ ਡਾ. ਬੀ. ਆਰ. ਅੰਬੇਡਕਰ ਦੇ ਇਸ ਵਿਸ਼ਵਾਸ ਕਿ ਦਮਨਕਾਰੀ ਸਮਾਜਿਕ ਢਾਂਚੇ ਨੂੰ ਖਤਮ ਕਰਨ ਅਤੇ ਸਾਰਿਆਂ ਲਈ ਬਰਾਬਰ ਦੇ ਮੌਕੇ ਪੈਦਾ ਕਰਨ ਲਈ ਰਾਜ ਦੀ ਦਖਲਅੰਦਾਜ਼ੀ ਮਹੱਤਵਪੂਰਨ ਹੈ ਨਾਲ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਜਿਕ ਨਿਆਂ ਹੀ ਇੱਕ ਸਦਭਾਵਨਾ ਵਾਲੇ, ਸਥਿਰ ਅਤੇ ਦੇਸ਼ਭਗਤੀ ਵਾਲੇ ਸਮਾਜ ਦੀ ਨੀਂਹ ਹੈ, ਅਤੇ ਇੱਕ ਸੱਚਮੁੱਚ ਨਿਆਂਪੂਰਨ ਅਤੇ ਸਮਾਵੇਸ਼ੀ ਭਾਰਤ ਦੇ ਨਿਰਮਾਣ ਦਾ ਰਾਹ ਇਸ ਵਿਚਾਰਧਾਰਾ ‘ਤੇ ਪਹਿਰਾ ਦੇ ਕੇ ਹੀ ਪੱਧਰਾ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਯੋਗਸ਼ਾਲਾ ਦਾ ਲੋਕਾਂ ’ਚ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਉਤਸ਼ਾਹ : ਐਸ.ਡੀ.ਐਮ ਦਮਨਦੀਪ ਕੌਰ

ਐਸ.ਐਮ.ਓ. ਨੇ ਟੀ.ਬੀ. ਦੇ 15 ਮਰੀਜ਼ਾਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ 

ਪੰਜਾਬ ਵੱਲੋਂ 1 ਅਤੇ 2 ਮਾਰਚ ਨੂੰ ਐਸ.ਏ.ਐਸ.ਨਗਰ ਵਿਖੇ ਦੋ ਰੋਜ਼ਾ ਘੋੜਸਵਾਰੀ ਉਤਸਵ ਦਾ ਆਯੋਜਨ ਕੀਤਾ ਜਾਵੇਗਾ 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ ਪੀ ਐਨ ਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ ਦਾ ਉਦਘਾਟਨ ਕੀਤਾ 

ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ 

ਬਨੂੜ ਕੈਨਾਲ ਡੈਮ ਵਿਖੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਬੇਬੁਨਿਆਦ 

ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ 'ਚ ਬਦਲਿਆ: ਡਾ: ਰਵਜੋਤ ਸਿੰਘ