Monday, February 10, 2025

Chandigarh

ਮੁੱਖ ਮੰਤਰੀ ਦੀ ਯੋਗਸ਼ਾਲਾ ਦਾ ਲੋਕਾਂ ’ਚ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਉਤਸ਼ਾਹ : ਐਸ.ਡੀ.ਐਮ ਦਮਨਦੀਪ ਕੌਰ

February 08, 2025 12:41 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮਨੁੱਖ ਦੀ ਜ਼ਿੰਦਗੀ ਵਿੱਚ ਅੱਜ ਦੇ ਭੱਜ-ਦੌੜ ਅਤੇ ਤਣਾਅ ਪੂਰਨ ਮਾਹੌਲ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵੀ ਉਨ੍ਹਾਂ ਹੀ ਮਹੱਤਵ ਰੱਖਦੀ ਹੈ, ਜਿੰਨਾਂ ਕਿ ਇੱਕ ਮਨੁੱਖ ਲਈ ਜੀਵਤ ਰਹਿਣ ਲਈ ਭੋਜਨ। ਅਜਿਹੇ ਸਮੇਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ‘ਸੀ ਐਮ ਦੀ ਯੋਗਸ਼ਾਲਾ’ ਮਹੱਤਵਪੂਰਨ ਰੋਲ ਅਦਾ ਕਰ ਰਹੀ ਹੈ, ਜੋ ਕਿ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ।
ਇਹ ਪ੍ਰਗਟਾਵਾ ਐਸ.ਡੀ.ਐਮ ਮੋਹਾਲੀ, ਦਮਨਦੀਪ ਕੌਰ ਨੇ ਕਰਦਿਆਂ ਕਿਹਾ ਕਿ ਅੱਜ ਦੇ ਤਣਾਅ ਭਰੇ ਅਤੇ ਰੁਝੇਂਵਿਆਂ ਭਰਪੂਰ ਜੀਵਨ ’ਚ ਯੋਗ ਦੀ ਮਹਤੱਵਪੂਰਨ ਸ਼ਮੂਲੀਅਤ ਨਾਲ ਹਰੇਕ ਵਿਅਕਤੀ ਆਪਣੇ ਜੀਵਨ ਵਿੱਚ ਤਬਦੀਲੀ ਲਿਆ ਕੇ ਜ਼ਿੰਦਗੀ ਨੂੰ ਪੂਰਨ ਤੌਰ 'ਤੇ ਖੁਸ਼ਹਾਲ ਬਣਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਮੋਹਾਲੀ ਵਿਖੇ ‘ਸੀ ਐਮ ਦੀ ਯੋਗਸ਼ਾਲਾ’ ਲਈ ਟ੍ਰੇਨਰ ਸੋਨੀਆ ਵੱਲੋਂ ਨਯਾਂ ਗਾਂਓ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਉਨ੍ਹਾਂ ਵੱਲੋਂ ਪ੍ਰਾਚੀਨ ਪੰਚਮੁਖੀ, ਸ਼ਿਵ ਮੰਦਿਰ, ਮੇਨ ਮਾਰਕੀਟ ਵਿਖੇ ਪਹਿਲੀ ਕਲਾਸ ਸਵੇਰੇ 10.55 ਤੋਂ 11.55 ਵਜੇ ਤੱਕ, ਦੂਸਰੀ ਕਲਾਸ ਆਦਰਸ਼ ਨਗਰ, ਨੇੜੇ ਬਾਬਾ ਬਾਲਕ ਨਾਥ ਮੰਦਿਰ ਵਿਖੇ ਦੁਪਿਹਰ 12.10 ਤੋਂ 01.10 ਵਜੇ ਤੱਕ, ਤੀਜੀ ਕਲਾਸ ਆਦਰਸ਼ ਨਗਰ, ਨੇੜੇ ਨੇਗੀ ਜਨਰਲ ਸਟੋਰ ਵਿਖੇ ਦੁਪਹਿਰ 3.00 ਵਜੇ ਤੋਂ 4.00 ਵਜੇ ਤੱਕ ਹੁੰਦੀ ਹੈ। ਚੌਥੀ ਕਲਾਸ ਦੁਪਿਹਰ 04.05 ਤੋਂ 05.05 ਵਜੇ ਤੱਕ ਆਦਰਸ਼ ਨਗਰ ਨੇੜੇ ਨਿਰੰਕਾਰੀ ਭਵਨ ਵਿਖੇ, ਪੰਜਵੀਂ ਕਲਾਸ ਆਦਰਸ਼ ਨਗਰ ਵਿਖੇ ਸ਼ਾਮ ਨੂੰ 5.10 ਤੋਂ 6.10 ਵਜੇ ਤੱਕ ਅਤੇ ਛੇਵੀਂ ਕਲਾਸ ਆਦਰਸ਼ ਨਗਰ ਵਿਖੇ ਸ਼ਾਮ 6.15 ਤੋਂ 7.15 ਵਜੇ ਤੱਕ ਲਗਾਈ ਜਾਂਦੀ ਹੈ, ਜਿੱਥੇ ਬਿਨਾਂ ਕੋਈ ਫ਼ੀਸ ਲਿਆ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ।
ਐਸ.ਡੀ.ਐਮ ਮੋਹਾਲੀ ਵੱਲੋਂ ਕਿਹਾ ਗਿਆ ਕਿ ਟ੍ਰੇਨਰ ਸੋਨੀਆ ਵੱਲੋਂ ਲੋਕਾਂ ਦੀ ਸਹੂਲਤ ਅਨੁਸਾਰ ਦਿਨ ’ਚ 6 ਯੋਗਾ ਸੈਸ਼ਨ ਲਾ ਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹਾ ਪਹਿਲੀ ਵਾਰ ਕੀਤਾ ਗਿਆ ਹੈ ਕਿ ਆਮ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਲਈ ਮੁਫ਼ਤ ਯੋਗਾ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ‘ਸੀ ਐਮ ਯੋਗਸ਼ਾਲਾ’ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਯੋਗਾ ਟ੍ਰੇਨਰ ਸੋਨੀਆ ਦਾ ਕਹਿਣਾ ਹੈ ਕਿ ਯੋਗਾ ਨਾਲ ਜੁੜੇ ਲੋਕ ਲਗਾਤਾਰ ਯੋਗ ਅਭਿਆਸ ਨਾਲ ਆਪਣੇ ਆਪ ਨੂੰ ਤੰਦਰੁਸਤ ਮਹਿਸੂਸ ਕਰ ਰਹੇ ਹਨ।
ਉੁਨ੍ਹਾਂ ਦੱਸਿਆ ਕਿ ਆਮ ਲੋਕਾਂ ਦੇ ਰੁਝੇਵਿਆਂ ਨੂੰ ਮੁੱਖ ਰੱਖ ਕੇ ਇਨ੍ਹਾਂ ਸੈਸ਼ਨਾਂ ਦਾ ਸਮਾਂ ਬੜਾ ਲਚਕਦਾਰ ਰੱਖਿਆ ਗਿਆ ਹੈ ਜੋ ਸਵੇਰੇ 10.55 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 7.15 ਵਜੇ ਤੱਕ ਚਲਦੇ ਹਨ। ਉੁਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਇਹ ਸੈਸ਼ਨ ਉਨ੍ਹਾਂ ਦੇ ਘਰਾਂ ਦੇ ਨੇੜੇ ਸਥਿਤ ਪਾਰਕਾਂ, ਕਮਿਊਨਿਟੀ ਸੈਂਟਰਾਂ ਅਤੇ ਧਰਮਸ਼ਾਲਾਵਾਂ ’ਚ ਲਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਯੋਗਾ ਕਲਾਸਾਂ ਦਾ ਲਾਭ ਮਿਲ ਸਕੇ।ਲੋਕ ਮੁਫਤ ਯੋਗ ਸਿਖਲਾਈ ਦਾ ਲਾਭ ਲੈਣ ਲਈ ਟੋਲ-ਫਰੀ ਨੰਬਰ 7669 400 500 ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਐਸ.ਐਮ.ਓ. ਨੇ ਟੀ.ਬੀ. ਦੇ 15 ਮਰੀਜ਼ਾਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ 

ਪੰਜਾਬ ਵੱਲੋਂ 1 ਅਤੇ 2 ਮਾਰਚ ਨੂੰ ਐਸ.ਏ.ਐਸ.ਨਗਰ ਵਿਖੇ ਦੋ ਰੋਜ਼ਾ ਘੋੜਸਵਾਰੀ ਉਤਸਵ ਦਾ ਆਯੋਜਨ ਕੀਤਾ ਜਾਵੇਗਾ 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ ਪੀ ਐਨ ਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ ਦਾ ਉਦਘਾਟਨ ਕੀਤਾ 

ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ 

ਬਨੂੜ ਕੈਨਾਲ ਡੈਮ ਵਿਖੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਬੇਬੁਨਿਆਦ 

ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ 'ਚ ਬਦਲਿਆ: ਡਾ: ਰਵਜੋਤ ਸਿੰਘ

ਡਾ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਬਰਾਬਰੀ ਵਾਲੇ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ: ਹਰਭਜਨ ਸਿੰਘ ਈ.ਟੀ.ਓ.