Monday, February 10, 2025

Chandigarh

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

February 09, 2025 06:05 PM
SehajTimes

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ*

ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ, ਸੂਬਾ ਸਰਕਾਰ ਨੇ ਬੇਸਹਾਰਾ ਬਜ਼ੁਰਗਾਂ ਨੂੰ ਸੁਰੱਖਿਅਤ ਪਨਾਹ ਪ੍ਰਦਾਨ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਸਥਾਪਤ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ 15 ਬਿਰਧ ਘਰਾਂ ਲਈ ਵਿੱਤੀ ਸਾਲ 2024-25 ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। 

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਬਿਰਧ ਘਰਾਂ ਵਿੱਚ ਕੋਈ ਵੀ ਬਜੁਰਗ ਰਹਿ ਸਕਦਾ ਹੈ, ਜਿੱਥੇ ਉਨ੍ਹਾਂ ਦੇ ਰਿਹਾਇਸ਼, ਕੱਪੜੇ, ਭੋਜਨ ਅਤੇ ਹੋਰ ਲੋੜੀਦੀਆਂ ਜ਼ਰੂਰਤਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਮੰਤਵ ਲਈ ਵਿਭਾਗ ਵੱਲੋਂ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਬਿਰਧ ਘਰ ਚਲਾਏ ਜਾ ਰਹੇ ਹਨ।

ਉਨ੍ਹਾਂ ਖੁਲਾਸਾ ਕੀਤਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਬਿਰਧ ਘਰਾਂ ਨੂੰ ਕ੍ਰਮਵਾਰ ਅੰਮ੍ਰਿਤਸਰ ਨੂੰ 37.68 ਲੱਖ ਰੁਪਏ, ਬਠਿੰਡਾ ਨੂੰ 28.54 ਲੱਖ ਰੁਪਏ, ਫਾਜ਼ਿਲਕਾ ਨੂੰ 28.54 ਲੱਖ ਰੁਪਏ, ਲੁਧਿਆਣਾ ਨੂੰ 70.41 ਲੱਖ ਰੁਪਏ, ਮਾਲੇਰਕੋਟਲਾ 22.47 ਲੱਖ ਰੁਪਏ, ਮੋਗਾ ਨੂੰ 28.54 ਲੱਖ ਰੁਪਏ, ਪਠਾਨਕੋਟ ਨੂੰ 28.79 ਲੱਖ ਰੁਪਏ, ਪਟਿਆਲਾ 17.77 ਲੱਖ ਰੁਪਏ, ਰੋਪੜ 30.80 ਲੱਖ ਰੁਪਏ, ਸੰਗਰੂਰ 58.49 ਲੱਖ ਰੁਪਏ, ਤਰਨਤਾਰਨ ਨੂੰ 21.55 ਲੱਖ ਰੁਪਏ, ਫਰੀਦਕੋਟ ਨੂੰ 22.02 ਲੱਖ ਰੁਪਏ ਅਤੇ ਫਿਰੋਜਪੁਰ ਨੂੰ 26.37 ਲੱਖ ਰੁਪਏ ਦੀ ਗ੍ਰਾਂਟ ਜ਼ਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ, ਵਿਭਾਗ ਵੱਲੋਂ ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ 75 ਬਜੁਰਗਾਂ ਦੀ ਸਮਰੱਥਾ ਵਾਲੇ ਬਿਰਧ ਘਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਬਿਰਧ ਘਰ 17.34 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ ਜੋ ਜਲਦ ਹੀ ਮੁਕੰਮਲ ਕੀਤੇ ਜਾਣਗੇ। ਇਹਨਾਂ ਉਸਾਰੇ ਜਾਣ ਵਾਲੇ ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਅਨੁਕੂਲ ਮਾਹੌਲ ਸਿਰਜਿਆ ਜਾਵੇਗਾ। 

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਡੇ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਹਨਾਂ ਦੀ ਸਿਹਤ ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ ਹੈ। 

ਬਜ਼ੁਰਗਾਂ ਨੂੰ ਸਨਮਾਨ ਦਿੰਦੇ ਹੋਏ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਸਰਕਾਰ ਦਾ ਮੁੱਖ ਉਦੇਸ਼ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦ

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ 'ਤੇ

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਮੁੱਖ ਮੰਤਰੀ ਦੀ ਯੋਗਸ਼ਾਲਾ ਦਾ ਲੋਕਾਂ ’ਚ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਉਤਸ਼ਾਹ : ਐਸ.ਡੀ.ਐਮ ਦਮਨਦੀਪ ਕੌਰ

ਐਸ.ਐਮ.ਓ. ਨੇ ਟੀ.ਬੀ. ਦੇ 15 ਮਰੀਜ਼ਾਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ 

ਪੰਜਾਬ ਵੱਲੋਂ 1 ਅਤੇ 2 ਮਾਰਚ ਨੂੰ ਐਸ.ਏ.ਐਸ.ਨਗਰ ਵਿਖੇ ਦੋ ਰੋਜ਼ਾ ਘੋੜਸਵਾਰੀ ਉਤਸਵ ਦਾ ਆਯੋਜਨ ਕੀਤਾ ਜਾਵੇਗਾ 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ ਪੀ ਐਨ ਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ ਦਾ ਉਦਘਾਟਨ ਕੀਤਾ 

ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ