ਸੁਨਾਮ : ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਯੂਥ ਕਾਂਗਰਸ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਭਰੂਰ ਵਿਖੇ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪੁੱਜੇ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਡਾਕਟਰ ਰਣਜੀਤ ਸਿੰਘ, ਹਰਬੰਸ ਸਿੰਘ ਭਰੂਰ ਸਮੇਤ ਹੋਰਨਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ। ਸ਼੍ਰੋਮਣੀ ਭਗਤ ਰਵਿਦਾਸ ਜੀ ਮਹਾਰਾਜ ਦੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਜਾਤ ਪਾਤ ਦੇ ਵਖਰੇਵਿਆਂ ਨੂੰ ਦੂਰ ਕਰਨ ਦਾ ਸੰਦੇਸ਼ ਦਿੰਦੀ ਹੈ ਸਾਨੂੰ ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਸੱਚ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ।