ਸੁਨਾਮ : ਸ਼ਹੀਦ ਊਧਮ ਸਿੰਘ ਕੰਬੋਜ਼ ਸੁਸਾਇਟੀ ਫਿਰੋਜ਼ਪੁਰ ਦੇ ਪ੍ਰਧਾਨ ਭਗਵਾਨ ਸਿੰਘ ਕੰਬੋਜ਼ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਉਂਦੇ ਹੋਏ ਸੁਨਾਮ ਸਟੇਸ਼ਨ ਤੇ ਪਹੁੰਚੇ ਇਸ ਮੌਕੇ ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਭਗਵਾਨ ਸਿੰਘ ਕੰਬੋਜ ਨੇ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ ਪੁੱਜਕੇ ਮਨ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਅਤੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਨੂੰ ਸ਼ਹੀਦ ਊਧਮ ਸਿੰਘ ਦੀ ਨਗਰੀ ਦੀ ਕਾਇਆ ਕਲਪ ਕਰਨ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਨੌਜ਼ਵਾਨ ਪੀੜ੍ਹੀ ਨੂੰ ਆਪਣੇ ਮਹਾਨ ਕ੍ਰਾਂਤੀਕਾਰੀ ਸ਼ਹੀਦਾਂ ਦੇ ਜੀਵਨ ਫਲਸਫ਼ੇ ਤੋਂ ਸੇਧ ਮਿਲ ਸਕੇ। ਇਸ ਮੌਕੇ ਕੇਹਰ ਸਿੰਘ ਜੋਸ਼ਨ,ਪ੍ਰਿਤਪਾਲ ਸਿੰਘ ਸੰਧੇ, ਹਰਨੇਕ ਸਿੰਘ ਨੱਢੇ, ਮਾਸਟਰ ਬਲਦੇਵ ਸਿੰਘ, ਸੋਨੂੰ ਵਰਮਾ, ਹਰਚਰਨ ਸਿੰਘ, ਰਣਵੀਰ ਸਿੰਘ ਰਾਣਾ, ਰਮਨੀਕ ਢੋਟ, ਭੁਪਿੰਦਰ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।