ਸੁਨਾਮ : ਪੰਜਾਬ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਸਿੰਘ ਬਾਜਵਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਜਨਮ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਵੱਖ ਵੱਖ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਲਗਵਾਈ। ਇਸ ਮੌਕੇ ਮੈਡਮ ਦਾਮਨ ਬਾਜਵਾ ਨੇ ਦੁਨੀਆਂ ਦੇ ਸਰਵ ਸਾਂਝੇ ਗੁਰੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 648 ਵੇਂ ਜਨਮ ਦਿਹਾੜੇ ਦੀ ਵਧਾਈ ਦਿੱਤੀ। ਦਾਮਨ ਬਾਜਵਾ ਨੇ ਵੱਖ ਵੱਖ ਥਾਵਾਂ ਤੇ ਆਯੋਜਿਤ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਆਖਿਆ ਕਿ ਭਗਤ ਰਵਿਦਾਸ ਜੀ ਮਹਾਰਾਜ ਨੇ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਮਹਾਰਾਜ ਦੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਬਾਣੀ ਤੋਂ ਸੇਧ ਲੈਕੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ ਵੱਖ ਪਿੰਡਾਂ, ਸੁਨਾਮ ਅਤੇ ਲੌਂਗੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਕਰਵਾਏ ਗਏ ਧਾਰਮਿਕ ਸਮਾਗਮ ਤੇ ਸ਼ਾਮਿਲ ਹੋਕੇ ਵਧਾਈਆਂ ਦਿੱਤੀਆਂ। ਪ੍ਰਬੰਧਕਾਂ ਵੱਲੋਂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਿੰਮਤ ਸਿੰਘ ਬਾਜਵਾ, ਦਰਸ਼ਨ ਸਿੰਘ ਸਾਬਕਾ ਸਰਪੰਚ ਨਮੋਲ, ਸਤਵੀਰ ਸਿੰਘ ਸਾਬਕਾ ਸਰਪੰਚ ਬਿਗੜਵਾਲ, ਵਿਜੇ ਗੋਇਲ ਲੌਂਗੋਵਾਲ, ਰਤਨ ਲਾਲ ਮੰਗੂ ਲੌਂਗੋਵਾਲ, ਪਰਮਜੀਤ ਸਿੰਘ ਸਾਬਕਾ ਸਰਪੰਚ ਦੁੱਲਟ ਵਾਲਾ, ਨਵਦੀਪ ਸਿੰਘ ਤੋਗਾਵਾਲ ਸਾਬਕਾ ਚੇਅਰਮੈਨ, ਰਾਜ ਸਾਬਕਾ ਸਰਪੰਚ ਗੋਬਿੰਦ ਨਗਰ, ਬਲਵੰਤ ਡਾਕਟਰ ਲੌਂਗੋਵਾਲ, ਅੰਮ੍ਰਿਤ ਬਿਸ਼ਨਪੁਰਾ ਆਦਿ ਹਾਜ਼ਰ ਸਨ।