Wednesday, February 12, 2025

Malwa

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

February 12, 2025 06:09 PM
SehajTimes

ਦਿੜ੍ਹਬਾ, ਕੌਹਰੀਆਂ, ਛਾਜਲੀ ਸਮੇਤ ਕਈ ਧਾਰਮਿਕ ਅਸਥਾਨਾਂ 'ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਦਿੱਤੀ ਵਧਾਈ

ਦਿੜ੍ਹਬਾ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ । ਸ. ਚੀਮਾ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਸੱਚ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਕੌਹਰੀਆਂ, ਛਾਜਲੀ, ਕਣਕਵਾਲ, ਗੋਬਿੰਦਗੜ੍ਹ ਜੇਜੀਆ, ਖੋਖਰ ਖੁਰਦ ਆਦਿ ਪਿੰਡਾਂ ਵਿੱਚ ਆਯੋਜਿਤ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲਿਆ ਤੇ ਸੰਗਤਾਂ ਨੂੰ ਵਧਾਈ ਦਿੱਤੀ।

ਇਸ ਦੌਰਾਨ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਤੇ ਕਲੱਬਾਂ ਵੱਲੋਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ 'ਚ ਸ਼ਿਰਕਤ 

ਦਾਮਨ ਬਾਜਵਾ ਨੇ ਧਾਰਮਿਕ ਸਮਾਗਮਾਂ 'ਚ ਹਾਜ਼ਰੀ ਭਰੀ

ਪਟਿਆਲਾ ਹੈਰੀਟੇਜ ਫੈਸਟੀਵਲ 2025 ; ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਭਗਵਾਨ ਸਿੰਘ ਕੰਬੋਜ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਭਗਤ ਰਵਿਦਾਸ ਜੀ ਦੀ ਬਾਣੀ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੰਦੋੜ ਵਿਖੇ ਭਗਤ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਛਾਜਲਾ ਕਬੱਡੀ ਕੱਪ ਤੇ ਢੰਡੋਲੀ ਦੀ ਟੀਮ ਦਾ ਕਬਜ਼ਾ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਿੱਖਿਆ ਵਿਭਾਗ ਦੇ ਕਾਊਂਸਲਰਾਂ ਦੀ ਕਰਵਾਈ ਕਾਨਫ਼ਰੰਸ

ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਪਿੱਛੇ ਸੌੜੀ ਸਿਆਸਤ : ਢੀਂਡਸਾ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਧਾਇਕ ਰੁਪਿੰਦਰ ਸਿੰਘ ਹੈਪੀ