ਸੰਦੌੜ : ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਬਾਬਾ ਪ੍ਰੇਮ ਸਿੰਘ ਕਿਹਾ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਲਾਏ ਪੂਰਨਿਆਂ ਤੇ ਚੱਲਣ ਦੀ ਲੋੜ ਹੈ। ਗੁਰੂ ਘਰ ਪ੍ਰਧਾਨ ਅਮਰ ਸਿੰਘ ਦੁਕਾਨਦਾਰ ਨੇ ਕਿਹਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਕਲਿਆਣ ਦੀਆ ਸੰਗਤਾਂ ਵੱਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਫੂਲਾ ਵਾਲੀ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਜਾਇਆ ਗਿਆ।ਨਗਰ ਕੀਰਤਨ ਦੌਰਾਨ ਪ੍ਰਧਾਨ ਅਮਰ ਸਿੰਘ ਬਾਬਾ ਪ੍ਰੇਮ ਸਿੰਘ ਜੀ ਹਿੱਡ ਗਰਾਥੀ, ਭਾਈ ਜਗਸੀਰ ਸਿੰਘ, ਮਾਂ ਬਾਰਾਂ ਸਿੰਘ, ਵਲ਼ੋਂ ਪੰਜ ਪਿਆਰੇ ਸਾਹਿਬਾਨ ਦਾ ਸਿਰਪਾਉ ਪਾ ਕੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਢਾਡੀ ਜੱਥਿਆਂ ਵੱਲੋਂ ਭਗਤ ਰਵਿਦਾਸ ਜੀ ਦੇ ਜੀਵਨ ਸੰਬੰਧੀ ਬਾਰਾ ਰਾਹੀਂ ਸੰਗਤਾਂ ਨੂੰ ਚਾਨਣਾ ਪਾਇਆ ਗਿਆ। ਅਤੇ ਗੁਰੂ ਘਰਾਂ ਵਿੱਚ ਚਾਹ ਪਕੌੜਿਆਂ ਦੇ ਲੰਗਰ ਵੀ ਵਰਤਾਏ ਗਏ। ਗਤਕਾ ਪਾਰਟੀ ਤੇ ਬੈਡ ਪਾਰਟੀ ਨੇ ਆਪੋਂ ਆਪਣੇ ਕਰਤਬ ਦਿਖਾਏ। ਇਸ ਮੌਕੇ ਨਗਰ ਕੀਰਤਨ ਪੂਰੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਭਗਤ ਰਵਿਦਾਸ ਜੀ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਪ੍ਰਧਾਨ ਅਮਰ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸ਼੍ਰੋਮਣੀ ਭਗਤ ਰਵਿਦਾਸ ਮਹਾਰਾਜ ਜੀ ਦੇ ਚਲਾਏ ਪੂਰਨਿਆਂ ਤੇ ਚੱਲਣ ਦੀ ਲੋੜ ਹੈ।ਇਸ ਮੌਕੇ ਖਹਾਚੀ ਤੇ ਪ੍ਰਧਾਨ ਅਮਰ ਸਿੰਘ, ਬਾਬਾ (ਪ੍ਰੇਮ ਸਿੰਘ ਜੀ ਹਿੱਡ ਗਰਾਥੀ, ਜਗਸੀਰ ਸਿੰਘ ਨੇ ਸੰਗਤਾਂ ਨੂੰ ਕੀਰਤਨ ਰਾਹੀ ਨਿਹਾਲ ਕੀਤਾ ), ਅਵਤਾਰ ਸਿੰਘ ਮਾੜਾ, ਭਾਈ ਰੂਪ ਸਿੰਘ, ਮਾਂ ਬਾਰਾਂ ਸਿੰਘ, ਸਟੇਜ ਸੈਕਟਰੀ ਸਾਬਕਾ ਸਰਪੰਚ ਸੁਖਦੇਵ ਸਿੰਘ, ਗੁਰਤੇਜ ਸਿੰਘ, ਸੱਤੂ ਸਿੰਘ ਦੁਕਾਨਦਾਰ, ਫੋਜੀ ਬਿੱਲੂ ਸਿੰਘ, ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੈੱਲਫੇਅਰ ਕਲੱਬ ਦੇ ਮੈਂਬਰ ਨਾਲ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।