Saturday, February 22, 2025
BREAKING NEWS

Malwa

ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ 'ਤੇ ਪਾਬੰਦੀ

February 13, 2025 04:15 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਢੇਗਾ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀ ਹੁਕਮ ਜ਼ਿਲ੍ਹੇ ਵਿੱਚ 13 ਅਪ੍ਰੈਲ, 2025 ਤੱਕ ਲਾਗੂ ਰਹਿਣਗੇ।

 

Have something to say? Post your comment

 

More in Malwa

ਬ੍ਰਾਹਮਣ ਸਭਾ ਵੱਲੋਂ ਭੀਮ ਸ਼ਰਮਾ ਸਨਮਾਨਿਤ 

ਮਾਨ ਸਰਕਾਰ ਵਿਧਾਨ ਸਭਾ ਵਿੱਚ ਰੱਦ ਕਰੇ ਨਵਾਂ ਖੇਤੀ ਖਰੜਾ : ਕਾਲਾਝਾੜ 

ਸਾਈਬਰ ਠੱਗੀ ਦੇ 27 ਮਾਮਲਿਆਂ ਵਿੱਚ 50 ਲੱਖ ਰੁਪਏ ਕਰਵਾਏ ਵਾਪਸ : ਜ਼ਿਲ੍ਹਾ ਪੁਲਿਸ ਮੁਖੀ

ਸੁਨਾਮ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦਾ ਵਿਆਹ ਸਮਾਗਮ ਅੱਜ 

ਜ਼ਿਲ੍ਹਾ ਪੈਨਸ਼ਨਰ ਯੂਨੀਅਨ 'ਚ ਸੁਨਾਮ ਇਕਾਈ ਦੇ ਛੇ ਮੈਂਬਰ ਸ਼ਾਮਲ 

ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਰੁਪਿੰਦਰ ਸਿੰਘ ਹੈਪੀ

ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਏਜੰਟ ਲਗਾਉਣ ਲਈ ਦਿੱਤੇ ਨਿਰਦੇਸ਼ਾਂ ਬਾਰੇ ਰਾਜਨੀਤਿਕ ਪਾਰਟੀਆਂ ਨੂੰ ਦਿੱਤੀ ਜਾਣਕਾਰੀ

ਡਿਪਟੀ ਕਮਿਸ਼ਨਰ ਨੇ ਬਰਿਲੀਐਂਸ ਆਈਲੈਟਸ ਇੰਸਟੀਚਿਊਟ ਦਾ ਲਾਇਸੈਂਸ ਕੀਤਾ ਰੱਦ

ਨੇਤਰ ਬੈਂਕ ਸੰਮਤੀ ਨੇ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ 

ਮਰਹੂਮ ਸ਼ੁਭ ਕਰਨ ਬੱਲੋ ਦੀ ਬਰਸੀ ਨੂੰ ਲੈਕੇ ਪਿੰਡਾਂ 'ਚ ਲਾਮਬੰਦੀ