Thursday, February 13, 2025

Chandigarh

ਏ.ਡੀ.ਸੀ. ਵੱਲੋਂ ਰੁਦਰਾਕਸ਼ ਫਰਮ ਦਾ ਲਾਇਸੰਸ ਰੱਦ

February 13, 2025 04:50 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਫਰਮ ਰੁਦਰਾਕਸ਼ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

     ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ, ਰੁਦਰਾਕਸ਼ ਐਸ.ਸੀ.ਓ. ਨੰ:16, ਟੋਪ ਫਲੌਰ, ਫੇਜ-1, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ  ਸ੍ਰੀ ਰਾਕੇਸ਼ ਰਿਖੀ (ਪ੍ਰੋਪਰਾਈਟਰ) ਪੁੱਤਰ ਦੇਸਰਾਜ ਰਿਖੀ, ਵਾਸੀ ਮਕਾਨ ਨੰ: ਐਚ.ਆਈ.ਸੀ.-65, ਸੈਕਟਰ-48-ਸੀ, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 14/ਐਮ.ਸੀ-2 ਮਿਤੀ 25.03.2015 ਜਾਰੀ ਕੀਤਾ ਗਿਆ ਸੀ। ਇਹ ਲਾਇਸੰਸ ਮਿਤੀ 24.03.2025 ਤੱਕ ਨਵੀਨ ਕੀਤਾ ਗਿਆ ਹੈ।

    ਉਨ੍ਹਾਂ ਅੱਗੇ ਦੱਸਿਆ ਕਿ ਦਫਤਰੀ ਰਿਕਾਰਡ ਅਨੁਸਾਰ ਐਕਟ/ਰੂਲਾਂ ਦੀ ਉਲੰਘਣਾ ਕਰਨ ਕਾਰਨ ਅਤੇ ਫਰਮ ਤੇ ਖਿਲਾਫ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਤੇ ਕਾਰਨ ਫਰਮ ਰੁਦਰਾਕਸ਼ ਦਾ ਲਾਇਸੰਸ ਪਹਿਲਾਂ ਇਸ ਦਫਤਰ ਵਲੋਂ ਹੁਕਮ ਨੰਬਰ 974/ਆਈ.ਸੀ. ਮਿਤੀ 17.08.2021 ਅਤੇ ਹੁਕਮ ਨੰਬਰ 1875 ਮਿਤੀ 29.06.2022 ਰਾਹੀਂ ਦੋ ਵਾਰ ਮੁਅੱਤਲ ਕੀਤਾ ਗਿਆ ਸੀ। ਜਿਸ ਉਪਰੰਤ ਲਾਇਸੰਸੀ ਦੀ ਪ੍ਰਤੀਬੇਨਤੀ ਦੇ ਅਧਾਰ ਤੇ ਉਸ ਦਾ ਲਾਇਸੰਸ ਇਸ ਸ਼ਰਤ ਤੇ ਬਹਾਲ ਕੀਤਾ ਗਿਆ ਸੀ ਕਿ ਉਸ ਦੀ ਫਰਮ ਦੇ ਖਿਲਾਫ ਭਵਿੱਖ ਵਿਚ ਕੋਈ ਵੀ ਸ਼ਿਕਾਇਤਾਂ ਪ੍ਰਾਪਤ ਨਹੀਂ ਹੋਣਗੀਆਂ ਪ੍ਰੰਤੂ ਇਸ ਦੇ ਬਾਵਜੂਦ ਵੀ ਪ੍ਰਾਰਥੀ ਦੇ ਕੰਮ ਕਾਰ ਵਿਚ ਕੋਈ ਸੁਧਾਰ ਨਹੀਂ ਆਇਆ ਅਤੇ ਉਸ ਦੀ ਫਰਮ ਦੇ ਖਿਲਾਫ ਲਗਾਤਾਰ ਸ਼ਿਕਾਇਤਾਂ ਇਸ ਦਫਤਰ ਵਿਚ ਪ੍ਰਾਪਤ ਹੁੰਦੀਆਂ ਰਹੀਆਂ।

ਉਨ੍ਹਾਂ ਕਿਹਾ ਕਿ ਫਰਮ ਖਿਲਾਫ ਮੁਕੱਦਮੇ ਦਰਜ ਹੋਣ ਕਰਕੇ, ਮਹੀਨਾਵਾਰ ਰਿਪੋਰਟ ਨਾ ਭੇਜਣ ਤੇ ਫਰਮ ਨੂੰ ਕਈ ਨੋਟਿਸ ਜਾਰੀ ਹੋਣ ਤੇ ਬਾਵਜੂਦ ਵੀ ਜਵਾਬ ਨਾ ਭੇਜਣ ਕਰਕੇ, ਫਰਮ ਖਿਲਾਫ ਸ਼ਿਕਾਇਤਾਂ ਪ੍ਰਾਪਤ ਹੋਣ ਕਰਕੇ ਲਾਇਸੰਸੀ /ਫਰਮ ਨੂੰ ਪੱਤਰ ਨੰਬਰ 7067-68/ਆਈ.ਸੀ ਮਿਤੀ 04.12.2024 ਅਤੇ ਪੱਤਰ ਨੰਬਰ 26-27/ਆਈ.ਸੀ. ਮਿਤੀ 07.01.2025 ਰਾਹੀਂ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਪੇਸ਼ ਕਰਨ ਲਈ ਲਿਖਿਆ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।
           ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਦੋ ਵਾਰੀ ਮੁਅੱਤਲ ਹੋਣ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਫਰਮ ਖਿਲਾਫ ਸ਼ਿਕਾਇਤਾਂ ਪ੍ਰਾਪਤ ਹੋਣ ਕਰਕੇ, ਫਰਮ ਖਿਲਾਫ ਮੁਕੱਦਮੇ ਦਰਜ ਹੋਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

      ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਰੁਦਰਾਕਸ ਨੂੰ ਜਾਰੀ ਲਾਇਸੰਸ ਨੰਬਰ 14/ਐਮ.ਸੀ-2 ਮਿਤੀ 25.03.2015 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
      ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ  ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ  ਜਿੰਮੇਵਾਰ ਹੋਣਗੇ।

 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਬੁਨਿਆਦੀ ਢਾਂਚੇ ਵਿੱਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

ਕੁੱਬਾਹੇੜੀ ’ਚ ਨਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਣ ’ਤੇ ਪਰਚਾ ਦਰਜ

ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਸੰਬੰਧੀ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੇ ਮਿਆਰੀ ਸੰਚਾਲਨ ਪ੍ਰਕਿਰਿਆ ਜਾਰੀ 

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ

ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ