Friday, February 14, 2025

Chandigarh

ਕੁੱਬਾਹੇੜੀ ’ਚ ਨਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਣ ’ਤੇ ਪਰਚਾ ਦਰਜ

February 13, 2025 05:02 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਰੇਨੇਜ-ਕਮ-ਖਣਨ ਤੇ ਭੂ-ਵਿਗਆਨ ਵਿਭਾਗ ਵੱਲੋਂ ਜ਼ਿਲ੍ਹੇ ’ਚ ਨਜਾਇਜ਼ ਮਾਈਨਿੰਗ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਬਲਾਕ ਮਾਜਰੀ ਦੇ ਪਿੰਡ ਕੁੱਬਾਹੇੜੀ ’ਚ ਨਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਣ ’ਤੇ ਥਾਣਾ ਮਾਜਰੀ ਵਿੱਚ ਅਣਪਛਾਤੇ ਲੋਕਾਂ ਖਿਲਾਫ਼ ਨਜਾਇਜ਼ ਮਾਈਨਿੰਗ ਦਾ ਪਰਚਾ ਦਰਜ ਕਰਵਾਇਆ ਗਿਆ ਹੈ।
ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਖਣਨ ਤੇ ਭੂ-ਵਿਗਿਆਨ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅਕਾਸ਼ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲ੍ਹ ਵਿਭਾਗ ਨੂੰ ਕੁੱਬਾਹੇੜੀ ’ਚ ਗ੍ਰੇਵਲ ਦੀ ਨਜਾਇਜ਼ ਤੌਰ ’ਤੇ ਨਿਕਾਸੀ ਦੀ ਸੂਚਨਾ ਮਿਲੀ ਸੀ, ਜਿਸ ’ਤੇ ਕਾਰਵਾਈ ਕਰਦੇ ਹੋਏ ਵਿਭਾਗ ਵੱਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ। ਇਸ ਜਾਇਜ਼ੇ ਦੌਰਾਨ ਕਰੀਬ 29 ਹਜ਼ਾਰ ਵਰਗ ਫੁੱਟ ਰਕਬੇ ’ਚੋਂ 2.32 ਲੱਖ ਘਣ ਫੁੱਟ ਦੀ ਮੁਢਲੇ ਤੌਰ ’ਤੇ ਨਿਕਾਸੀ ਹੋਣੀ ਪਾਈ ਗਈ।
ਉਨ੍ਹਾਂ ਦੱਸਿਆ ਕਿ ਇਸ ਨਿਕਾਸੀ ਲਈ ਵਿਭਾਗ ਪਾਸੋਂ ਕਿਸੇ ਵੀ ਤਰ੍ਹਾਂ ਦੀ ਅਗਾਊਂ ਮਨਜੂਰੀ ਨਾ ਲਏ ਜਾਣ ਕਾਰਨ, ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਈਨਜ਼ ਤੇ ਮਿਨਰਲ (ਡਿਵੈਲਪਮੈਂਟ ਤੇ ਰੈਗੂਲੇਸ਼ਨ) ਐਕਟ 1957 ਦੀ ਧਾਰਾ 4 (1) ਦੀ ਉਲੰਘਣਾ ਪਾਈ ਗਈ ਹੈ। ਇਸ ਮਾਮਲੇ ’ਚ ਅਗਲੇਰੀ ਕਾਰਵਾਈ ਕਰਦੇ ਹੋਏ ਮਾਜਰੀ ਪੁਲਿਸ ਕੋਲ ਉਕਤ ਐਕਟ ਦੀ ਧਾਰਾ 4 (1) ਅਤੇ 21 (1) ਤਹਿਤ ਪਰਚਾ ਦਰਜ ਕਰਵਾਇਆ ਗਿਆ ਹੈ।
ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਖਣਨ ਤੇ ਭੂ-ਵਿਗਿਆਨ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਪਰਚਾ ਦਰਜ ਕਰਨ ਬਾਅਦ ਮਾਮਲੇ ਦੀ ਅਗਲੇਰੀ ਪੜਤਾਲ ਸ਼ੁਰੂ ਕੀਤੀ ਗਈ ਹੈ, ਜਿਸ ਦੌਰਾਨ ਮਾਲ ਮਹਿਕਮੇ ਪਾਸੋਂ ਇਸ ਜਗ੍ਹਾ ਦੀ ਨਿਸ਼ਾਨੇਦਹੀ ਕਰਵਾ ਕੇ, ਵਿਭਾਗ ਵੱਲੋਂ ਨਜਾਇਜ਼ ਖਣਨ ਅਧੀਨ ਆਏ ਰਕਬੇ ਦੀ ਸਹੀ ਮਿਣਤੀ ਅਤੇ ਮਾਲਕੀ ਬਾਰੇ ਵੀ ਪਤਾ ਕੀਤਾ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ’ਚ ਕੇਵਲ ਬਨੂੜ ਵੀਅਰ ਨੂੰ ਛੱਡ ਕੇ ਹੋਰ ਕਿਸੇ ਵੀ ਥਾਂ ਵਿਭਾਗ ਵੱਲੋਂ ਅਧਿਕਾਰਿਤ ਤੌਰ ’ਤੇ ਡੀ-ਸਿਲਟਿੰਗ ਜਾਂ ਮਾਈਨਿੰਗ ਦੀ ਇਜ਼ਾਜ਼ਤ ਨਹੀਂ ਦਿੱਤੀ ਹੋਈ। ਉਨ੍ਹਾਂ ਕਿਹਾ ਵਿਭਾਗ ਨਜਾਇਜ਼ ਮਾਈਨਿੰਗ ਖ਼ਿਲਾਫ਼ ਸਖਤ ਕਾਰਵਾਈ ਲਈ ਵਚਨਬੱਧ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਬੁਨਿਆਦੀ ਢਾਂਚੇ ਵਿੱਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

ਏ.ਡੀ.ਸੀ. ਵੱਲੋਂ ਰੁਦਰਾਕਸ਼ ਫਰਮ ਦਾ ਲਾਇਸੰਸ ਰੱਦ

ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਸੰਬੰਧੀ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੇ ਮਿਆਰੀ ਸੰਚਾਲਨ ਪ੍ਰਕਿਰਿਆ ਜਾਰੀ 

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ

ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ