Friday, February 21, 2025
BREAKING NEWS

Majha

ਪੰਜਾਬ ਪੁਲਿਸ ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

February 14, 2025 05:16 PM
SehajTimes

ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੱਡੇ ਪੱਧਰ 'ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ

ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਿਆਂ ਵਿਰੁੱਧ ਜੰਗ ਦੌਰਾਨ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦੀ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 30 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਸਿਮਰਨਜੀਤ ਸਿੰਘ ਉਰਫ਼ ਸਿਮਰਨ ਵਾਸੀ ਬਾਸਰਕੇ ਗਿੱਲਾਂ, ਘਰਿੰਡਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਫੋਰਡ ਫੀਏਸਟਾ ਕਾਰ, ਜਿਸ ਵਿੱਚ ਉਹ ਖੇਪ ਡਲੀਵਰ ਕਰਨ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਸਿਮਰਨਜੀਤ ਸਿੰਘ ਵੱਡੇ ਪੱਧਰ 'ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ, ਅਤੇ ਇਹ ਰਿਪੋਰਟ ਮਿਲੀ ਸੀ ਕਿ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰਾਂ ਨੇ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਰੈਕਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਗੁਰਸਿਮਰਨਜੀਤ ਸਿੰਘ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਐਚਓ ਘਰਿੰਡਾ ਦੀ ਅਗਵਾਈ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਚੈਕਿੰਗ ਲਈ ਸ਼ੱਕੀ ਫੋਰਡ ਫਿਏਸਟਾ ਕਾਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ ਕਾਰ ਵਿੱਚ ਛੁਪਾ ਕੇ ਰੱਖਿਆ ਇਕ ਕਾਲਾ ਬੈਗ ਮਿਲਿਆ ਜਿਸ ਵਿੱਚੋਂ ਹੈਰੋਇਨ ਦੇ ਚਾਰ ਪੈਕੇਟ - ਹਰੇਕ ਦਾ ਭਾਰ 7.5 ਕਿਲੋਗ੍ਰਾਮ ਸੀ – ਬਰਾਮਦ ਹੋਏ।

ਐਸਐਸਪੀ ਨੇ ਦੱਸਿਆ ਕਿ ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਬਾਰੇ ਜਾਣਕਾਰੀ ਲੈਣ ਲਈ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 30 ਮਿਤੀ 14-02-2025 ਨੂੰ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਘਰਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

ਭਿੱਖੀਵਿੰਡ; ਅੰਮ੍ਰਿਤਸਰ ਰੋਡ ਵਿਖੇ "ਡੈਕਸ ਇਲੈਕਟ੍ਰਾਨਿਕ ਈ ਰਿਕਸ਼ਾ" ਏਜੰਸੀ ਦਾ ਹੋਇਆ ਉਦਘਾਟਨ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਬੜੀ ਧੂਮ ਧਾਮ ਤੇ ਸ਼ਰਧਾ ਪੂਰਵਕ ਮਨਾਇਆ

ਅੰਮ੍ਰਿਤਸਰ ਪਹੁੰਚ ਰਹੇ USA ਤੋਂ ਡਿਪੋਰਟ ਕੀਤੇ ਭਾਰਤੀ ਪ੍ਰਵਾਸੀ

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ 'ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਾਮਲੇ ’ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਦਖ਼ਲ ਸਵਾਗਤ ਯੋਗ: ਸੁੱਖਮਿੰਦਰਪਾਲ ਸਿੰਘ ਗਰੇਵਾਲ

ਮਨੁੱਖੀ ਅਧਿਕਾਰਾਂ ਪ੍ਰਤੀ ਸਮਰਪਿਤ ਭਾਵਨਾ ਅਤੇ ਸਿੱਖ ਭਾਈਚਾਰੇ ਦੇ ਹੱਕ ਵਿੱਚ ਮਾਰੇ ਗਏ ਹਾਹ ਦੇ ਨਾਅਰੇ ਲਈ ਤਪਨ ਬੋਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਬਾਬਾ ਸਾਹਿਬ ਡਾ ਭੀਮ ਰਾਉ ਅੰਬੇਦਕਰ ਜੀ ਦੀ ਪ੍ਰਤਿਮਾ ਤੇ ਹਥੋਂੜਿਆ ਨਾਲ ਕੀਤਾ ਗਿਆ ਵਾਰ

ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ Pakistan-ISI ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ