ਅਮਰੀਕਾ : ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡਿੰਗ ਨੂੰ ਲੈ ਕੇ ਨਾਰਾਜ਼ਗੀ ਕਰਦਿਆਂ CM ਮਾਨ ਨੇ ਇਸ ਨੂੰ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ। ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਦਾ ਦੂਜਾ ਜੱਥਾ ਅੱਜ (15 ਫਰਵਰੀ) ਸ਼ਨੀਵਾਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਰਿਹਾ ਹੈ। ਇਸ ਵਿੱਚ 119 ਭਾਰਤੀਆਂ ਨੂੰ ਜ਼ਬਰਦਸਤੀ ਵਾਪਸ ਭੇਜਿਆ ਜਾਵੇਗਾ। ਇਸ ਵਿੱਚ ਪੰਜਾਬ ਦੇ 67 ਅਤੇ ਹਰਿਆਣਾ ਦੇ 33 ਲੋਕ ਸ਼ਾਮਲ ਹਨ। ਇਸ ਦੌਰਾਨ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਏਅਰਪੋਰਟ ਜਾ ਕੇ ਡਿਪੋਰਟ ਕੀਤੇ ਗਏ ਪੰਜਾਬੀਆਂ ਨੂੰ ਮਿਲਣਗੇ। ਇਸ ਤੋਂ ਬਾਅਦ 16 ਫਰਵਰੀ ਦਿਨ ਐਤਵਾਰ ਨੂੰ ਰਾਤ 10 ਵਜੇ 157 ਭਾਰਤੀਆਂ ਨੂੰ ਲੈ ਕੇ ਇਹ ਜਹਾਜ਼ ਅੰਮ੍ਰਿਤਸਰ ਪਹੁੰਚੇਗਾ।